03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਤੇ ਸਲੋਗਨ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ, 1 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 02-11-2026
ਗੜ੍ਹਦੀਵਾਲਾ, 1 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਡਮ ਜਤਿੰਦਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਗੁਰੂ ਸਾਹਿਬ ਜੀ ਨੇ ਨਿਮਰਤਾ, ਸੇਵਾ, ਸਿਮਰਨ, ਪਰਉਪਕਾਰ ਅਤੇ ਸੱਚੀ-ਸੁੱਚੀ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ਨਿਮਰਤਾ, ਸੇਵਾ, ਸਾਂਝੀਵਾਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਸੰਬੰਧਿਤ ਪ੍ਰਭਾਵਸ਼ਾਲੀ ਸਲੋਗਨ ਲਿਖ ਕੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲੇ ਵਿਚੋਂ ਮਨਜੋਤ ਕੌਰ, ਗਰਨੂਪ ਕੌਰ ਨੇ ਪਹਿਲਾ, ਇੰਦਰਬੀਰ ਕੌਰ, ਜਾਨਵੀ ਨੇ ਦੂਸਰਾ ਅਤੇ ਤੇਜਵਿੰਦਰ ਕੌਰ, ਖ਼ੁਸ਼ੀ ਨੇ ਤੀਸਰਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 64 ਵਾਂ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਟੂਡੈਂਟ ਵਿੰਗ ‘ਆਪ’ ਦੇ ਪ੍ਰਧਾਨ ਦਲਜੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।