02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਸ਼ੇਸ਼ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਸੰਜੀਵ ਅਰੋੜਾ ਨੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਹੌਸਲੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਵਿਸ਼ੇਸ਼ ਖੇਡ ਮੁਕਾਬਲੇ ਭਾਗ-2 ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਸੰਜੀਵ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਪਹੁੰਚਣ ’ਤੇ ਵਿਸ਼ੇਸ਼ ਬੱਚਿਆਂ ਤੇ ਸਕੂਲ ਦੇ ਸਟਾਫ਼ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਸੰਜੀਵ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 02-11-2026
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਹੌਸਲੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਵਿਸ਼ੇਸ਼ ਖੇਡ ਮੁਕਾਬਲੇ ਭਾਗ-2 ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਸੰਜੀਵ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਪਹੁੰਚਣ ’ਤੇ ਵਿਸ਼ੇਸ਼ ਬੱਚਿਆਂ ਤੇ ਸਕੂਲ ਦੇ ਸਟਾਫ਼ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਸੰਜੀਵ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ। ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਪ੍ਰਾਪਤੀਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਜੀਵ ਅਰੋੜਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਲੋੜ ਸਿਰਫ਼ ਇਨ੍ਹਾਂ ਨੂੰ ਢੁਕਵੇਂ ਮੌਕੇ, ਸਹੀ ਮਾਰਗ ਦਰਸ਼ਨ, ਉਤਸ਼ਾਹ ਤੇ ਸਹਿਯੋਗ ਦੇਣ ਦੀ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਜਿੱਥੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਦੀ ਜ਼ਰੂਰਤ ਹੋਵੇਗੀ ਤਾਂ ਪ੍ਰੀਸ਼ਦ ਵੱਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਨ੍ਹਾਂ ਖੇਡਾਂ ਦੇ ਆਯੋਜਨ ਲਈ ਉੱਘੇ ਸਿੱਖਿਆ ਸ਼ਾਸਤਰੀ ਚੰਦਰ ਪ੍ਰਕਾਸ਼ ਸੈਣੀ ਤੇ ਜ਼ਿਲ੍ਹਾ ਕੋਆਰਡੀਨੇਟਰ ਅੰਜੂ ਸੈਣੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਡੀ.ਐੱਸ.ਓ., ਮਾਸਟਰ ਰਮਨ ਕੁਮਾਰ ਐਰੀ, ਮਾਸਟਰ ਮੁਕੇਸ਼ ਕੁਮਾਰ, ਪੂਨਮ ਰਾਜਪੂਤ, ਹਰਮੀਤ ਕੌਰ, ਹਰਪ੍ਰੀਤ ਕੌਰ, ਓਂਕਾਰ ਸਿੰਘ, ਮਾਸਟਰ ਸਰਬਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸ਼ੇਰਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਰਕਾਰ ਆਉਣ ’ਤੇ ਕੀਤਾ ਜਾਵੇਗਾ ਹੱਲ- ਅਰੋੜਾ ਅਗਲੀ ਖ਼ਬਰ ਸਾਬਕਾ ਵਿਧਾਇਕ ਅਰੁਣ ਡੋਗਰਾ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਅਹਿਮ ਬੈਠਕਾਂ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।