02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਸਵੰਤ ਸਿੰਘ ਪੱਪੂ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਨਿਯੁਕਤ

ਦਸੂਹਾ, 1 ਨਵੰਬਰ (ਕੌਸ਼ਲ)- ਭਾਰਤੀ ਜਨਤਾ ਪਾਰਟੀ ਵੱਲੋਂ ਜਸਵੰਤ ਸਿੰਘ ਪੱਪੂ ਨੂੰ ਜ਼ਿਲ੍ਹਾ ਪ੍ਰਧਾਨ ਓ. ਬੀ.

ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਕੌਸ਼ਲ)- ਭਾਰਤੀ ਜਨਤਾ ਪਾਰਟੀ ਵੱਲੋਂ ਜਸਵੰਤ ਸਿੰਘ ਪੱਪੂ ਨੂੰ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਪੱਪੂ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਓ.ਬੀ.ਸੀ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।
ਪਿਛਲੀ ਖ਼ਬਰ 600 ਮੀਟਰ ਦੌੜ ਵਿਚ ਤਨਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।