02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ਆਪ’ ਵਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਘੋਗਰਾ, 1 ਨਵੰਬਰ (ਆਰ. ਐੱਸ.

ਅਜੀਤ ਡੈਸਕ 02-11-2026
ਘੋਗਰਾ, 1 ਨਵੰਬਰ (ਆਰ. ਐੱਸ. ਸਲਾਰੀਆ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਹਲਕਾ ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਨੂੰ ਦੂਸਰੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਕਰਮਵੀਰ ਸਿੰਘ ਘੁੰਮਣ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਇੱਕ ਦੂਸਰੇ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪਾਰਟੀ ਹਾਈ ਕਮਾਂਡ ਵੱਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਤੇ ਮੁੜ ਭਰੋਸਾ ਜਤਾਉਣਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਘੁੰਮਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਕੌਰ,ਪਟਵਾਰੀ ਜਗਦੀਪ ਸਿੰਘ, ਅਸ਼ਵਨੀ ਕੁਮਾਰ, ਸਰਪੰਚ ਰਣਵੀਰ ਸਿੰਘ, ਸਰਪੰਚ ਸੁਖਵਿੰਦਰ ਸਿੰਘ,ਹਰਦੇਵ ਸਿੰਘ ਤੋਏ, ਗੁਰਪਾਲ ਸਿੰਘ, ਲਾਡੀ ਬਾਜਵਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦਿਵਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ 35 ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ 600 ਮੀਟਰ ਦੌੜ ਵਿਚ ਤਨਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।