02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਘੁੰਮਣ ਵਲੋਂ ਪਿੰਡ ਦਲਵਾਲੀ ਕਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ

ਤਲਵਾੜਾ, 1 ਨਵੰਬਰ (ਐਚ. ਐਸ.

ਅਜੀਤ ਡੈਸਕ 02-11-2026
ਤਲਵਾੜਾ, 1 ਨਵੰਬਰ (ਐਚ. ਐਸ. ਮਿੱਠੂ)-ਹਲਕਾ ਵਿਧਾਇਕ ਘੁੰਮਣ ਵਲੋਂ ਪਿੰਡ ਦਲਵਾਲੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦੀ ਫੈਂਸਿੰਗ ਦਾ ਕੰਮ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ, ਜੋ ਪਿੰਡ ਵਾਸੀਆਂ ਲਈ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਸਦਕਾ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸਰਪੰਚ ਰੇਣੂ, ਚੇਅਰਮੈਨ ਬੋਬੀ ਕੌਸ਼ਲ, ਬਲਾਕ ਪ੍ਰਧਾਨ ਜੈਪ੍ਰਤੀਸ਼ ਜੇਪੂ, ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਨੇਹਾ, ਮਹੰਤ ਰਾਮੇਸ਼ਵਰ, ਮਾਸਟਰ ਵਿਜੇ ਅਤੇ ਰਾਕੇਸ਼ ਗੋਇਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਦਸੂਹਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 2.81 ਕਰੋੜ ਦੇ ਫ਼ੰਡ-ਵਿਧਾਇਕ ਘੁੰਮਣ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।