03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਪਨ ਕੁਮਾਰ ਤੇ ਪੁਸ਼ਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਤਲਵਾੜਾ, 2 ਨਵੰਬਰ (ਐੱਚ. ਐੱਸ.

ਅਜੀਤ ਡੈਸਕ 03-11-2026
ਤਲਵਾੜਾ, 2 ਨਵੰਬਰ (ਐੱਚ.ਐੱਸ.ਮਿੱਠੂ)- ਭਾਰਤੀ ਜਨਤਾ ਪਾਰਟੀ ਵਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਜਾਣ ਉਪਰੰਤ ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਵਿਪਨ ਕੁਮਾਰ ਅਤੇ ਮੰਡਲ ਪ੍ਰਧਾਨ ਕਮਾਹੀ ਦੇਵੀ ਪੁਸ਼ਵਿੰਦਰ ਸਿੰਘ ਨੂੰ ਪਿੰਡ ਨੱਥੂਵਾਲ ਵਿਖੇ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਸਿਮਰਤ ਸਿੰਘ ਸਾਹੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸਾਹੀ ਨੇ ਦੋਵਾਂ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੰਦਿਆਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਆਗੂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵ-ਨਿਯੁਕਤ ਆਗੂਆਂ ਵਿਪਨ ਕੁਮਾਰ ਅਤੇ ਪੁਸ਼ਵਿੰਦਰ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਡਾ. ਹਰਸਿਮਰਤ ਸਿੰਘ ਸਾਹੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸਰਬਜੋਤ ਸਿੰਘ ਸਾਬੀ ਵਲੋਂ ਦੌਲੋਵਾਲ ਵਿਖੇ ਸਖ਼ੀਆਂ ਨਾਲ ਮੀਟਿੰਗ ਅਗਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਰੋਕਣ ਲਈ ਤਿੰਨ ਮੈਡੀਕਲ ਸਟੋਰਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।