03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਬਜੋਤ ਸਿੰਘ ਸਾਬੀ ਵਲੋਂ ਦੌਲੋਵਾਲ ਵਿਖੇ ਸਖ਼ੀਆਂ ਨਾਲ ਮੀਟਿੰਗ

ਨੰਗਲ ਬਿਹਾਲਾਂ, 2 ਨਵੰਬਰ (ਵਿਨੋਦ ਮਹਾਜਨ)- ਬਲਾਕ ਹਾਜੀਪੁਰ ਦੇ ਪਿੰਡ ਦੌਲੋਵਾਲ ਵਿਖੇ ਸਰਕਾਰ ਵਲੋਂ ਨਿਯੁਕਤ ਸਖ਼ੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਦੇ ਸਰਪੰਚ ਰਕੇਸ਼ ਕੁਮਾਰ ਦੌਲੋਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 03-11-2026
ਨੰਗਲ ਬਿਹਾਲਾਂ, 2 ਨਵੰਬਰ (ਵਿਨੋਦ ਮਹਾਜਨ)- ਬਲਾਕ ਹਾਜੀਪੁਰ ਦੇ ਪਿੰਡ ਦੌਲੋਵਾਲ ਵਿਖੇ ਸਰਕਾਰ ਵਲੋਂ ਨਿਯੁਕਤ ਸਖ਼ੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਦੇ ਸਰਪੰਚ ਰਕੇਸ਼ ਕੁਮਾਰ ਦੌਲੋਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਵਲੋਂ ਬਲਾਕ ਨੰਬਰ 11 ਦੀਆਂ ਸਖ਼ੀਆਂ ਨਾਲ ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਫੀਲਡ ਵਿਚ ਕੰਮ ਕਰਨ ਵਾਲੀਆਂ ਸਖ਼ੀਆਂ ਦੀਆਂ ਮੁੁਸ਼ਕਲਾਂ ਨੂੰ ਹੱਲ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੀ ਪੰਚਾਇਤ, ਮਹਿਲਾਵਾਂ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਇਮਾਨਦਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਦੈ-ਡੀ.ਐੱਸ.ਪੀ. ਮਨਦੀਪ ਸਿੰਘ ਅਗਲੀ ਖ਼ਬਰ ਵਿਪਨ ਕੁਮਾਰ ਤੇ ਪੁਸ਼ਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।