03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਵਲੋਂ ਸਕੂਲਾਂ ਦਾ ਨਿਰੀਖਣ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਦਿਆਂ ਸਕੂਲਾਂ ’ਚ ਚੱਲ ਰਹੇ ਸਿਵਲ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਪੱਟੀ ਵਿਚ ਉਸਾਰੀ ਅਧੀਨ ਵਾਧੂ ਕਲਾਸ ਰੂਮ ਦਾ ਜਾਇਜ਼ਾ ਲਿਆ।

ਅਜੀਤ ਡੈਸਕ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਦਿਆਂ ਸਕੂਲਾਂ ’ਚ ਚੱਲ ਰਹੇ ਸਿਵਲ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਪੱਟੀ ਵਿਚ ਉਸਾਰੀ ਅਧੀਨ ਵਾਧੂ ਕਲਾਸ ਰੂਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਵਿਕਾਸ ਕਾਰਜਾਂ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਟਾਂ ਜਾਰੀ ਕੀਤੀ ਜਾ ਰਹੀਆਂ ਹਨ, ਜਿਸਦਾ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਅਤੇ ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਕਾਰਾਤਮਿਕ ਵਿਦਿਅਕ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ, ਕਾਰਜਕਾਰੀ ਮੁੱਖ ਅਧਿਆਪਕਾ ਸਵਿਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਤੋਂ ਦੀਪਤੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ 18 ਤੋਂ 22 ਤੱਕ ਲਾਜਵੰਤੀ ਸਟੇਡੀਅਮ ਵਿਖੇ ਲੱਗੇਗਾ ‘ਨੇਚਰ ਫੈਸਟ-2026’-ਰਾਕੇਸ਼ ਕੁਮਾਰ ਮੀਨਾ, ਅਧਿਕਾਰੀਆਂ ਨਾਲ ਕੀਤੀ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।