ਫਰੈਂਡਜ਼ ਸੰਸਥਾ ਵਲੋਂ ਮਾਤਾ ਅਮਰ ਕੋਰ, ਚਰਨ ਕੋਰ ਸੁਸਾਇਟੀ ਦੇ ਸਹਿਯੋਗ ਨਾਲ 2 ਰੋਜ਼ਾ ਕਾਨਫ਼ਰੰਸ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਫਰੈਡਜ਼ ਸੰਸਥਾ ਵੱਲੋਂ ਮਾਤਾ ਅਮਰ ਕੌਰ/ਚਰਨ ਕੌਰ ਵੈੱਲਫੇਅਰ ਸੁਸਾਇਟੀ ਭੁੰਗਰਨੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿਖੇ ਸੁਸਾਇਟੀ ਦੇ ਸਰਪ੍ਰਸਤ ਡਾ. ਹਰਦੇਵ ਸਿੰਘ ਪਰਹਾਰ ਅਤੇ ਜਸਵਿੰਦਰ ਕੌਰ ਪਰਹਾਰ ਦੀ ਪੇ੍ਰਰਨਾ ਅਤੇ ਸਹਿਯੋਗ ਨਾਲ 2 ਰੋਜ਼ਾ ਕਾਨਫ਼ਰੰਸ ‘ਹਮ ਦੇਖੇਂਗੇ’ ਕਰਵਾਈ ਗਈ।
ਫ
ਫਰੈਂਡਜ਼ ਸੰਸਥਾ ਵਲੋਂ ਕਰਵਾਈ ਗਈ 2 ਰੋਜ਼ਾ ਕਾਨਫ਼ਰੰਸ ਦੌਰਾਨ ਵਿਧਾਇਕ ਡਾ. ਇਸ਼ਾਂਕ ਕੁਮਾਰ ਸੁਸਾਇਟੀ ਦੇ ਅਹੁਦੇਦਾਰਾਂ ਨਾਲ।
03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਫਰੈਡਜ਼ ਸੰਸਥਾ ਵੱਲੋਂ ਮਾਤਾ ਅਮਰ ਕੌਰ/ਚਰਨ ਕੌਰ ਵੈੱਲਫੇਅਰ ਸੁਸਾਇਟੀ ਭੁੰਗਰਨੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿਖੇ ਸੁਸਾਇਟੀ ਦੇ ਸਰਪ੍ਰਸਤ ਡਾ. ਹਰਦੇਵ ਸਿੰਘ ਪਰਹਾਰ ਅਤੇ ਜਸਵਿੰਦਰ ਕੌਰ ਪਰਹਾਰ ਦੀ ਪੇ੍ਰਰਨਾ ਅਤੇ ਸਹਿਯੋਗ ਨਾਲ 2 ਰੋਜ਼ਾ ਕਾਨਫ਼ਰੰਸ ‘ਹਮ ਦੇਖੇਂਗੇ’ ਕਰਵਾਈ ਗਈ। ਇਸ ਕਾਨਫ਼ਰੰਸ ਦਾ ਮੁੱਖ ਉਦੇਸ਼ ਦਿਦਿਆਂਗਜਨਾਂ ਪ੍ਰਤੀ ਸਮਾਜ ’ਚ ਜਾਗਰੂਕਤਾ ਪੈਦਾ ਕਰਨਾ, ਉਨ੍ਹਾਂ ਦੇ ਸਨਮਾਨ, ਬਰਾਬਰ ਦੇ ਮੌਕਿਆਂ ਅਤੇ ਸਮਾਜਿਕ ਸਮਾਵੇਸ਼ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਦਿਵਿਆਂਗਜਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਚੁਨੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਮਾਗਮ ਦੇ ਦੌਰਾਨ ਭਾਸ਼ਣ, ਰਚਨਾਤਮਿਕ ਮੁਕਾਬਲੇ, ਬ੍ਰੇਲ ਲਿਪੀ ਪੜ੍ਹਨ ਅਤੇ ਲਿਖਣ ਦੀਆਂ ਗਤੀਵਿਧੀਆਂ, ਸੰਗੀਤ ਅਤੇ ਖੇਡ ਮੁਕਾਬਲੇ ਅਤੇ ਸਭਿਆਚਾਰਕ ਪ੍ਰੋਗਰਾਮ ਸ਼ਾਮ-ਏ-ਗਜ਼ਲ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਵਿਸ਼ੇਸ਼ ਸਕੱਤਰ, ਵਿੱਤ ਵਿਭਾਗ ਪੰਜਾਬ ਸਰਕਾਰ ਅਜੇ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ. ਰਾਮ ਮੂਰਤੀ ਸ਼ਰਮਾ ਦਿਲੀ ਯੂਨੀਵਰਸਿਟੀ, ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਪ੍ਰਿੰ. ਸ਼ਾਮ ਸੁੰਦਰ ਸ਼ਰਮਾ, ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰ. ਰਾਜੇਸ਼ ਮੋਹਨ ਮੁੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸ਼ਾਮ ਕਰਵਾਈ ਕਈ ਸ਼ਾਮ-ਏ-ਗਜ਼ਲ ਪ੍ਰੋਗਰਾਮ ’ਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਮੁਹੰਮਦ ਫੈਯਾਜ਼ ਫਾਰੂਕੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਨਫ਼ਰੰਸ ਦੇ ਦੂਜੇ ਦਿਨ ਉਦਘਾਟਨੀ ਸਮਾਗਮ ’ਚ ਮਾਧਵੀ ਕਟਾਰੀਆ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਇਨਾਮ ਵੰਡ ਸਮਾਗਮ ’ਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨਾਮ ਵੰਡੇ। ਸਮਾਗਮ ਦੇ ਅਖੀਰ ’ਚ ਗੁਰਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦਿਵਿਆਂਗਜਨਾਂ ਨੂੰ ਪੇਸ਼ ਆਉਣ ਵਾਲੀਆਂ ਔਕੜਾਂ, ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਸਮਾਜ ਦਾ ਉਨ੍ਹਾਂ ਪ੍ਰਤੀ ਦ੍ਰਿਸ਼ਟੀਕੋਣ ’ਚ ਬਦਲਾਅ ਆਦਿ ਮੁੱਦਿਆਂ ’ਤੇ ਆਪਣੇ ਵਿਚਾਰ ਰੱਖੇ। ਮੰਚ ਸੰਚਾਲਨ ਦੀ ਭੂਮਿਕਾ ਕੁਲਦੀਪ ਸਿੰਘ ਵੱਲੋਂ ਨਿਭਾਈ ਗਈ। ਸਮਾਗਮ ਦੌਰਾਨ ਜਨਰਲ ਸਕੱਤਰ ਫਰੈਂਡਜ਼ ਕੁਲਵੰਤ ਸਿੰਘ, ਮਾਤਾ ਅਮਰ ਕੌਰ ਚਰਨ ਕੌਰ ਵੈੱਲਫੇਅਰ ਸੁਸਾਇਟੀ ਭੁੰਗਰਨੀ ਦੇ ਪ੍ਰਧਾਨ ਜਸਵੀਰ ਸਿੰਘ ਮਿਨਹਾਸ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ, ਜਨਰਲ ਸਕੱਤਰ ਪਰਮਿੰਦਰ ਸਿੰਘ ਪੋਸੀ ਤੇ ਬਲਵੀਰ ਸਿੰਘ ਫੁਗਲਾਣਾ ਸਮੇਤ ਹੋਰਨਾਂ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ।