03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜਥੇ. ਹਰਦੇਵ ਸਿੰਘ ਕੋਠੇ ਜੱਟਾਂ ਸ਼੍ਰੋਮਣੀ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਟਕਸਾਲੀ ਅਕਾਲੀ ਆਗੂ ਹਰਦੇਵ ਸਿੰਘ ਕੋਠੇ ਜੱਟਾਂ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਆਪਣੀ ਇਸ ਨਿਯੁਕਤੀ ’ਤੇ ਹਰਦੇਵ ਸਿੰਘ ਕੋਠੇ ਜੱਟਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਡਾ.

ਅਜੀਤ ਡੈਸਕ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਟਕਸਾਲੀ ਅਕਾਲੀ ਆਗੂ ਹਰਦੇਵ ਸਿੰਘ ਕੋਠੇ ਜੱਟਾਂ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਆਪਣੀ ਇਸ ਨਿਯੁਕਤੀ ’ਤੇ ਹਰਦੇਵ ਸਿੰਘ ਕੋਠੇ ਜੱਟਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਲੋਕਾਂ ਨੂੰ ਪਾਰਟੀ ਦੀਆਂ ਉਦਾਰਵਾਦੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਬੂਥ ਪੱਧਰ ਤੱਕ ਪਾਰਟੀ ਦਾ ਵਿਸਥਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਦੇ ਮਾਮਲੇ ਸੰਬੰਧੀ ਕਿਸਾਨ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਵੇਕ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।