04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨੌਜਵਾਨ ਨੂੰ ਜ਼ਖ਼ਮੀ ਕਰਕੇ ਚਾਂਦੀ ਦੀ ਚੇਨ ਤੇ ਮੋਬਾਈਲ ਖੋਹਿਆ

ਮਾਹਿਲਪੁਰ 3 ਨਵੰਬਰ (ਰਜਿੰਦਰ ਸਿੰਘ)-ਅੱਜ ਸਵੇਰੇ ਮਾਹਿਲਪੁਰ ਸ਼ਹਿਰ ਦੇ ਬਾਹਰ ਲੰਗੇਰੀ ਰੋਡ ’ਤੇ ਅਣਪਛਾਤੇ 1 ਨੌਜਵਾਨ ਨੂੰ ਜ਼ਖਮੀ ਕਰਕੇ ਉਸ ਕੋਲੋਂ ਚਾਂਦੀ ਦੀ ਚੇਨ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਤਰੁਣਵੀਰ ਪੁੱਤਰ ਰਾਮਦਾਸ ਵਾਸੀ ਭਾਰਟਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਕੋਲ ਪਿੰਡ ਲੰਗੇਰੀ ਨੂੰ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਅਜੀਤ ਡੈਸਕ 04-11-2026
ਮਾਹਿਲਪੁਰ 3 ਨਵੰਬਰ (ਰਜਿੰਦਰ ਸਿੰਘ)-ਅੱਜ ਸਵੇਰੇ ਮਾਹਿਲਪੁਰ ਸ਼ਹਿਰ ਦੇ ਬਾਹਰ ਲੰਗੇਰੀ ਰੋਡ ’ਤੇ ਅਣਪਛਾਤੇ 1 ਨੌਜਵਾਨ ਨੂੰ ਜ਼ਖਮੀ ਕਰਕੇ ਉਸ ਕੋਲੋਂ ਚਾਂਦੀ ਦੀ ਚੇਨ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਤਰੁਣਵੀਰ ਪੁੱਤਰ ਰਾਮਦਾਸ ਵਾਸੀ ਭਾਰਟਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਕੋਲ ਪਿੰਡ ਲੰਗੇਰੀ ਨੂੰ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਉਕਤ ਸਥਾਨ ਕੋਲ ਪੁੱਜਾ ਤਾਂ ਮੋਟਰ ਸਾਈਕਲ ’ਤੇ ਸਵਾਰ ਤਿੰਨ ਅਣਪਛਾਤਿਆਂ ਵਲੋਂ ਉਸ ਦੇ ਮੋਟਰਸਾਈਕਲ ਦੀ ਚਾਬੀ ਕੱਢ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਦੱਸਿਆ ਕਿ ਉਨ੍ਹਾਂ ਚਾਂਦੀ ਦੀ ਚੇਨ ਤੇ ਕੀਮਤੀ ਮੋਬਾਈਲ ਖੋਹ ਲਏ ਅਤੇ ਫ਼ਰਾਰ ਹੋ ਗਏ। ਇਸ ਦੌਰਾਨ ਸਰਜਨ ਡਾ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਤਰੁਣਵੀਰ ਦੇ ਕੁੱਝ ਗੁੱਝੀਆਂ ਸੱਟਾ ਲੱਗੀਆਂ ਹਨ। ਇਸ ਸਬੰਧੀ ਥਾਣਾ ਮਾਹਿਲਪੁਰ ਨੂੰ ਸੂਚਿਤ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ ਸਖ਼ੀਆਂ ਨਾਲ ਮੀਟਿੰਗ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਵਲੋਂ ਚੈਕਿੰਗ, ਮਠਿਆਈਆਂ ਦੇ 6 ਸੈਂਪਲ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।