ਗੁਰਦੁਆਰਾ ਸਿੰਘ ਸਭਾ ਉੜਮੁੜ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318ਵੇਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਤੋਂ ਅੱਜ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318ਵੇਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਤੋਂ ਅੱਜ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਰਵਾਨਾ ਹੋਇਆ। ਨਗਰ ਕੀਰਤਨ ਦਾ ਲਹੌਰੀਆ ਮੁਹੱਲਾ, ਐੱਮ.ਸੀ. ਜੌਲੀ ਸਕੂਲ, ਗੜ੍ਹੀ ਮੁਹੱਲਾ, ਸ਼ਿਮਲਾ ਪਹਾੜੀ, ਸ਼ਿਵ ਮੰਦਰ ਤਹਿਸੀਲ ਰੋਡ ਟਾਂਡਾ, ਬਾਬਾ ਵਿਸ਼ਵਕਰਮਾ ਮੰਦਰ, ਬਾਣਾ ਚੌਕ, ਬਾਬਾ ਬੂਟਾ ਭਗਤ ਹਾਲ ਅਤੇ ਠਾਕੁਰ ਦੁਆਰਾ ਮੰਦਰ ਰੋਡ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਸੀ ਅਤੇ ਸੰਗਤਾਂ ਵੀ ਗੁਰੂ ਜੱਸ ਦਾ ਗਾਇਨ ਕਰਦੀਆਂ ਹੋਈਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰ ਰਹੀਆਂ ਸਨ। ਨਗਰ ਕੀਰਤਨ ਵਿਚ ਗਤਕਾ ਅਖਾੜੇ ਨਾਲ ਜੁੜੇ ਸਿੰਘਾਂ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ, ਦਲਜੀਤ ਸਿੰਘ ਗਿਲਜੀਆਂ, ਜਤਿੰਦਰ ਪਾਲ ਕੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਸਿੱਧੂ, ਤੀਰਥ ਸਿੰਘ ਵਿਰਦੀ, ਮਾਸਟਰ ਹਰਜਿੰਦਰ ਸਿੰਘ ਵਿਰਦੀ, ਕੁਲਦੀਪ ਸਿੰਘ ਸਿੱਧੂ, ਜਰਨੈਲ ਸਿੰਘ, ਸੁਖਦੇਵ ਸਿੰਘ ਬਾਜਵਾ, ਸੋਹਣ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ ਖਹਿਰਾ, ਬਲਦੇਵ ਸਿੰਘ ਘੋਤੜਾ, ਗੁਰਪ੍ਰੀਤ ਸਿੰਘ ਸੈਣੀ, ਮਨਜੀਤ ਸਿੰਘ, ਹਰਿੰਦਰ ਸਿੰਘ ਘੋਤੜਾ, ਸੁਖਦੇਵ ਸਿੰਘ, ਗਗਨਪ੍ਰੀਤ ਸਿੰਘ ਵਿਰਕ, ਦਵਿੰਦਰ ਸਿੰਘ ਵਿਰਦੀ, ਬਗ਼ੀਚਾ ਸਿੰਘ, ਆਤਮਜੀਤ ਸਿੰਘ ਸੋਢੀ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ ਸਿੱਧੂ, ਦਿਲਬਾਗ ਸਿੰਘ, ਪਰਮਜੀਤ ਕੌਰ ਸੰਧਾਵਾਲੀਆ, ਪਰਮਜੀਤ ਸਿੰਘ ਭੁੱਲਾ, ਕਾਹਨ ਸਿੰਘ, ਤੇਜਿੰਦਰ ਸਿੰਘ ਗੁਰਾਇਆ, ਡਾ. ਦਿਲਜੀਤ ਸਿੰਘ, ਦਲੇਰ ਸਿੰਘ, ਦਲਜੀਤ ਸਿੰਘ, ਹੈਪੀ ਗੁਰਾਇਆ, ਗੁਰਸੇਵਕ ਮਾਰਸ਼ਲ, ਨਿਰਮਲ ਸਿੰਘ ਤੁਲੀ, ਕਿਰਪਾਲ ਸਿੰਘ ਪੰਡੋਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ।