ਪਿੰਡ ਗੇਰਾ ’ਚ ਸੰਤ ਸਮਾਗਮ 7 ਨੂੰ-ਕਿਰਪਾਲ ਸਿੰਘ ਗੇਰਾ
ਹਾਜੀਪੁਰ, 3 ਨਵੰਬਰ (ਜੋਗਿੰਦਰ ਸਿੰਘ)-ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਗੇਰਾ ਵਿਖੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਦੱਸਿਆ ਕਿ 5 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਹੋਵੇਗੀ ਤੇ 7 ਨਵੰਬਰ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ ਜਿਸ ਵਿਚ ਵੱਖ-ਵੱਖ ਕੀਰਤਨੀਏ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਜੀ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਅਜੀਤ ਡੈਸਕ
04-11-2026