04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

30 ਤੋਲੇ ਸੋਨਾ ਤੇ 20 ਹਜ਼ਾਰ ਦੀ ਨਕਦੀ ਚੋਰੀ ਕਰਨ ਦੇ ਦੋਸ਼ ’ਚ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਕਥਿਤ ਦੋਸ਼ ’ਚ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪ੍ਰਤਾਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਰਿਆਣਾ ਨੇ ਦੱਸਿਆ ਕਿ ਕਮਲਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਕੂੰਟਾਂ ਅਤੇ ਕੁਲਜਿੰਦਰ ਕੌਰ ਉਰਫ਼ ਨੀਤੂ ਸੈਣੀ ਪਤਨੀ ਅਮਰਜੀਤ ਸਿੰਘ ਵਾਸੀ ਗੰਭੋਵਾਲ ਥਾਣਾ ਦਸੂਹਾ ਜੋ ਫ਼ਿਲਹਾਲ ਕੂੰਟਾਂ ’ਚ ਰਹਿ ਰਹੀ ਸੀ ਅਤੇ ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਦੇ ਘਰ ’ਚ ਕੰਮ ਕਰਦੀਆਂ ਸਨ।

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਕਥਿਤ ਦੋਸ਼ ’ਚ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪ੍ਰਤਾਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਰਿਆਣਾ ਨੇ ਦੱਸਿਆ ਕਿ ਕਮਲਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਕੂੰਟਾਂ ਅਤੇ ਕੁਲਜਿੰਦਰ ਕੌਰ ਉਰਫ਼ ਨੀਤੂ ਸੈਣੀ ਪਤਨੀ ਅਮਰਜੀਤ ਸਿੰਘ ਵਾਸੀ ਗੰਭੋਵਾਲ ਥਾਣਾ ਦਸੂਹਾ ਜੋ ਫ਼ਿਲਹਾਲ ਕੂੰਟਾਂ ’ਚ ਰਹਿ ਰਹੀ ਸੀ ਅਤੇ ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਦੇ ਘਰ ’ਚ ਕੰਮ ਕਰਦੀਆਂ ਸਨ। ਦੋਸ਼ ਹੈ ਕਿ ਦੋਵੇਂ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਕੰਮ ’ਤੇ ਨਹੀਂ ਆ ਰਹੀਆਂ ਸਨ, ਜਿਸ ’ ਤੇ ਪਰਿਵਾਰ ਨੂੰ ਸ਼ੱਕ ਹੋਇਆ ਅਤੇ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਸ਼ਿਕਾਇਤ ਮੁਤਾਬਿਕ 11 ਅਕਤੂਬਰ ਦੀ ਸ਼ਾਮ ਕਰੀਬ 5 ਵਜੇ ਕਮਲਜੀਤ ਕੌਰ ਨੂੰ ਅਲਮਾਰੀ ਤੋਂ ਸੋਨੇ ਦੇ ਗਹਿਣੇ ਕੱਢਦੇ ਦੇਖਿਆ ਗਿਆ। 22 ਅਕਤੂਬਰ ਨੂੰ ਸਵੇਰੇ ਕਰੀਬ 8.30 ਤੋਂ 9.59 ਵਜੇ ਦੇ ਵਿਚਕਾਰ ਦੋਵੇਂ ਔਰਤਾਂ ਨੂੰ ਕੱਪੜਿਆਂ ਵਾਲਾ ਲਿਫ਼ਾਫ਼ਾ ਲੈ ਕੇ ਬਾਹਰ ਜਾਂਦੇ ਹੋਏ ਦੇਖਿਆ ਗਿਆ। ਅਲਮਾਰੀ ਲਾਕਰ ਦੇਖਣ ’ਤੇ ਕਰੀਬ 30 ਤੋਲੇ ਸੋਨਾ ਅਤੇ 20 ਹਜ਼ਾਰ ਰੁਪਏ ਨਕਦੀ ਗ਼ਾਇਬ ਮਿਲੇ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਬਜ਼ੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਹੁਸੈਨਪੁਰ ਲਾਲੋਵਾਲ ’ਚ ਪੁਰਾਤਨ ਛਿੰਝ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।