03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਜਨੀਤਿਕ ਸਵਾਰਥਾਂ ਦੀ ਪੂਰਤੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨਾ ਕਰਨ ਸਰਕਾਰਾਂ-ਮਰਵਾਹਾ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਅੱਜ ਦੀਆਂ ਸੱਤਾਧਾਰੀ ਪਾਰਟੀਆਂ ਆਪਣੇ ਰਾਜਨੀਤਿਕ ਸਵਾਰਥ ਨੂੰ ਪੂਰਾ ਕਰਨ ਲਈ ਸਰਕਾਰੀ ਏਜੰਸੀਆਂ ਈ. ਡੀ.

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਅੱਜ ਦੀਆਂ ਸੱਤਾਧਾਰੀ ਪਾਰਟੀਆਂ ਆਪਣੇ ਰਾਜਨੀਤਿਕ ਸਵਾਰਥ ਨੂੰ ਪੂਰਾ ਕਰਨ ਲਈ ਸਰਕਾਰੀ ਏਜੰਸੀਆਂ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਕਰ ਰਹੀ ਹੈ, ਜੋ ਕਿ ਲੋਕਤਾਂਤਰਿਕ ਮਰਿਆਦਾਵਾਂ ਦਾ ਘਾਣ ਹੈ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਏਜੰਸੀਆਂ ਰਾਹੀਂ ਕਾਰਵਾਈ ਦੇ ਨਾਂਅ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਈਆਂ ਸਰਕਾਰਾਂ ਕਾਂਗਰਸੀ ਆਗੂਆਂ ਨੂੰ ਹੀ ਵੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਲੇਕਿਨ ਜਨਤਾ ਸਰਕਾਰਾਂ ਦੇ ਹੱਥ ਕੰਢਿਆਂ ਨੂੰ ਜਾਣਦੀ ਹੈ ਅਤੇ ਆਉਣ ਵਾਲੇ ਸਮੇਂ ’ਚ ਇਸਦਾ ਸਹੀ ਜਵਾਬ ਆਪਣੀ ਵੋਟ ਨਾਲ ਦੇਣਗੇ।
ਪਿਛਲੀ ਖ਼ਬਰ ਸੰਗਰੂਰ ’ਚ ਕਾਂਗਰਸ ਦੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਿਕ : ਐਡਵੋਕੇਟ ਜੋਸ਼ੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਾ ਐਮ.ਕਾਮ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।