03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਿਊ ਜ਼ਿਲ੍ਹਾ ਤੇ ਸੈਸ਼ਨ ਕੋਰਟ ’ਚ ਆਸ਼ਾ ਕਿਰਨ ਸਕੂਲ ਦੇ ਬੱਚਿਆਂ ਨੇ ਲਗਾਈ ਪ੍ਰਦਰਸ਼ਨੀ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਦੇਖ-ਰੇਖ ਵਿਚ ਸੀ. ਜੇ.

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਦੇਖ-ਰੇਖ ਵਿਚ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਵੱਲੋਂ ਅੱਜ ਨਿਊ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿਖੇ ਆਸ਼ਾ ਕਿਰਨ ਸਕੂਲ ਦੇ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਲਈ ਬਣਾਏ ਗਏ ਸਮਾਨ ਦੀ ਸੇਲ-ਕਮ ਪ੍ਰਦਰਸ਼ਨੀ ਲਗਵਾਈ ਗਈ, ਜਿਸ ਵਿਚ ਬੱਚਿਆਂ ਵੱਲੋਂ ਮੋਮਬਤੀਆਂ , ਦੀਵੇ ਅਤੇ ਰੰਗੋਲੀ ਦੇ ਰੰਗਾਂ ਤੋਂ ਇਲਾਵਾ ਹੋਰ ਵੀ ਘਰ ਦੀ ਸਜਾਵਟ ਲਈ ਸਮਾਨ ਦੀ ਇਸ ਪ੍ਰਦਰਸ਼ਨੀ ਕੀਤੀ ਗਈ, ਜਿਸ ਦੀ ਸਮੂਹ ਜੁਡੀਸ਼ੀਅਲ ਜੱਜ ਸਾਹਿਬਾਨ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਬੱਚਿਆਂ ਦੇ ਹੌਸਲਾ ਵਧਾਉਣ ਲਈ ਉਨ੍ਹਾਂ ਦੁਆਰਾ ਬਣਾਇਆ ਗਿਆ ਸਮਾਨ ਵੀ ਖ਼ਰੀਦਿਆ ਗਿਆ। ਇਸ ਦੇ ਨਾਲ ਹੀ ਐਡਵੋਕੇਟਾਂ, ਸਟਾਫ਼ ਮੈਂਬਰਾਂ ਅਤੇ ਕੋਰਟ ਵਿਚ ਆਏ ਹੋਏ ਵਿਅਕਤੀਆਂ ਵੱਲੋਂ ਵੀ ਦੀਵੇ ਮੋਮਬਤੀਆਂ ਖ਼ਰੀਦੀਆਂ ਗਈਆਂ।
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਦਾ ਮੇਘੋਵਾਲ ਗੰਜਿਆਂ ਵਿਖੇ ਉਦਘਾਟਨ ਅਗਲੀ ਖ਼ਬਰ ਸੰਗਰੂਰ ’ਚ ਕਾਂਗਰਸ ਦੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਿਕ : ਐਡਵੋਕੇਟ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।