03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਦਿਆਰਥੀਆਂ ’ਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਿੱਖਿਆ ਦਾ ਅਹਿਮ ਉਦੇਸ਼-ਡਾ. ਸਿੱਧੂ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸੀ.

ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ‘ਪ੍ਰੋਬਿਟੀ ਫ਼ਾਰ ਪ੍ਰੋਸਪਰਿਟੀ’ ਵਿਸ਼ੇ ਤਹਿਤ ਕਰਵਾਈਆਂ ਗਈਆਂ ਵਿਜੀਲੈਂਸ ਜਾਗਰੂਕਤਾ ਗਤੀਵਿਧੀਆਂ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਤਸਵੀਰ: ਹਮਸ਼ਾਇਨ ਸਟੂਡੀਓ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਪ੍ਰੋਬਿਟੀ ਫ਼ਾਰ ਪ੍ਰੋਸਪਰਿਟੀ’ ਵਿਸ਼ੇ ਤਹਿਤ ਵਿਜੀਲੈਂਸ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕਤਾ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦਾ ਸੰਦੇਸ਼ ਦਿੰਦਿਆਂ ਸੁੰਦਰ ਅਤੇ ਆਕਰਸ਼ਕ ਬੈਨਰ ਤੇ ਹੋਰਡਿੰਗ ਤਿਆਰ ਕੀਤੇ। ਭਾਸ਼ਣ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਨੈਤਿਕ ਕਦਰਾਂ-ਕੀਮਤਾਂ, ਸੱਚਾਈ ਅਤੇ ਇਮਾਨਦਾਰੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇ ਅਧਿਆਪਕਾਂ ਵੱਲੋਂ ਆਨਲਾਈਨ ਈ-ਪ੍ਰਣ ਲਿਆ ਗਿਆ ਅਤੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਦੌਰਾਨ ਸਮੂਹਿਕ ਤੌਰ ’ਤੇ ਇਮਾਨਦਾਰੀ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ। ਇਸ ਤੋਂ ਇਲਾਵਾ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਲੇਖ ਲਿਖਣ ਮੁਕਾਬਲੇ ਵਿਚ ਭਾਗ ਲੈਂਦਿਆਂ ਖ਼ੁਸ਼ਹਾਲ ਅਤੇ ਤਰੱਕੀਸ਼ੀਲ ਰਾਸ਼ਟਰ ਦੇ ਨਿਰਮਾਣ ਵਿਚ ਇਮਾਨਦਾਰੀ ਅਤੇ ਨੈਤਿਕਤਾ ਦੀ ਭੂਮਿਕਾ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ, ਉਨ੍ਹਾਂ ਦੀ ਇਮਾਨਦਾਰੀ, ਦ੍ਰਿੜ੍ਹਤਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਨੂੰ ਉਜਾਗਰ ਕਰਦੀ ‘ਪ੍ਰੋਬਿਟੀ ਫ਼ਾਰ ਪ੍ਰੋਸਪਰਿਟੀ’ ਵਿਸ਼ੇ ’ਤੇ ਤਿਆਰ ਕੀਤੀ ਗਈ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਦਿਖਾਈ ਗਈ। ਇਸ ਰਾਹੀਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਇਨ੍ਹਾਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਿੱਖਿਆ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਇੱਕ ਭ੍ਰਿਸ਼ਟਾਚਾਰ ਮੁਕਤ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਅੰਤ ਵਿਚ ਸਕੂਲ ਦੀ ਵਾਈਸ ਪ੍ਰਿੰਸੀਪਲ ਜਗਮੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਨੈਤਿਕਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੇ ਰਾਹ ’ਤੇ ਅੱਗੇ ਵਧਾਉਣ ਲਈ ਵਚਨਬੱਧ ਰਹੇਗਾ। ਇਸ ਮੌਕੇ ਸੀਨੀਅਰ ਕੋਆਰਡੀਨੇਟਰ ਪੂਨਮ ਜਸਵਾਲ, ਆਪਰੇਸ਼ਨਲ ਮੈਨੇਜਰ ਪਰਮਿੰਦਰ ਸਿੰਘ, ਤਜਿੰਦਰ ਸਿੰਘ ਅਤੇ ਰਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ’ਚ 4 ਦਿਨਾਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੀਆਂ ਬੈਰਕਾਂ ’ਚ ਮੋਬਾਈਲ ਫ਼ੋਨ ਬਰਾਮਦ, 2 ਬੰਦੀਆਂ ਖ਼ਿਲਾਫ਼ ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।