03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖ਼ਾਲਸਾ ਕਾਲਜ ਮਾਹਿਲਪੁਰ ’ਚ 4 ਦਿਨਾਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਮਾਹਿਲਪੁਰ, 3 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸੰਬੰਧਿਤ ਚਾਰ ਦਿਨਾਂ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਯੁਵਕ ਮੇਲੇ ਦੇ ਪਹਿਲੇ ਦਿਨ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਮੰਡਲ ’ਚ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਖ਼ਜ਼ਾਨਚੀ ਵੀਰਇੰਦਰ ਸ਼ਰਮਾ ਸਮੇਤ ਹੋਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।

ਵਿਪਨ ਚੌਧਰੀ ਪਿਤਾ : ਰਮਨ ਚੇਚੀ ਮਾਤਾ : ਪ੍ਰਿਅੰਕਾ ਵਾਸੀ : ਥਾਨਵਾਲਾ 04-11-2026
ਮਾਹਿਲਪੁਰ, 3 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸੰਬੰਧਿਤ ਚਾਰ ਦਿਨਾਂ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਯੁਵਕ ਮੇਲੇ ਦੇ ਪਹਿਲੇ ਦਿਨ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਮੰਡਲ ’ਚ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਖ਼ਜ਼ਾਨਚੀ ਵੀਰਇੰਦਰ ਸ਼ਰਮਾ ਸਮੇਤ ਹੋਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਯੁਵਕ ਮੇਲੇ ਦਾ ਆਗਾਜ਼ ਹੋਇਆ। ਕਾਲਜ ਦੇ ਪ੍ਰਿੰ. ਡਾ ਪਰਵਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ ਸਮੇਤ ਵੱਖ-ਵੱਖ ਕਾਲਜਾਂ ਤੋਂ ਪੁੱਜੇ ਵਿਦਿਆਰਥੀਆਂ ਸਵਾਗਤੀ ਸ਼ਬਦ ਸਾਂਝੇ ਕੀਤੇ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ ਸੁਖਜਿੰਦਰ ਰਿਸ਼ੀ ਨੇ ਕਾਲਜ ਦੇ ਪ੍ਰਬੰਧਕਾਂ ਨੂੰ ਜ਼ੋਨਲ ਅਤੇ ਇੰਟਰ ਜ਼ੋਨਲ ਯੁਵਕ ਮੇਲੇ ਦਾ ਆਯੋਜਨ ਕਰਵਾਉਣ ’ਤੇ ਮੁਬਾਰਕਬਾਦ ਦਿੱਤੀ ਅਤੇ ਹਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਯੁਵਕ ਮੇਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ । ਸਮਾਰੋਹ ਦੇ ਦੂਜੇ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਡੀ.ਏ.ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ ਅਨੂਪ ਕੁਮਾਰ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਡੀ.ਏ.ਵੀ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰੋ. ਸੀ.ਬੀ.ਅਰੋੜਾ, ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਡਾ.ਵਿਨੇ ਕੁਮਾਰ, ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ਰੰ.ਡਾ ਸਵਿਤਾ ਗੁਪਤਾ ਅਤੇ ਗ਼ਜ਼ਲਗੋ ਗੁਰਦੀਪ ਨੇ ਉਚੇਚੇ ਤੌਰ ’ਤੇ ਹਾਜ਼ਰ ਸਨ। ਯੁਵਕ ਮੇਲੇ ਦੇ ਪਹਿਲੇ ਦਿਨ ਗਰੁੱਪ ਸ਼ਬਦ ਗਾਇਣ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ, ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਦੂਜਾ ਅਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਤੀਜਾ ਸਥਾਨ ਹਾਸਲ ਕੀਤਾ। ਗਰੁੱਪ ਭਜਨ ਵਿਚ ਚੱਕ ਅੱਲਾ ਬਖ਼ਸ਼ ਕਾਲਜ ਮੁਕੇਰੀਆਂ ਨੇ ਪਹਿਲਾ, ਸਰਕਾਰੀ ਕਾਲਜ ਤਲਵਾੜਾ ਨੇ ਦੂਜਾ ਅਤੇ ਖ਼ਾਲਸਾ ਕਾਲਜ ਮਾਹਿਲਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਗੀਤ ਗਾਇਨ ਮੁਕਾਬਲੇ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ, ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ ਸਟਾਫ਼ ਅਤੇ ਵਿਦਿਆਰਥੀ ਭਰਵੇਂ ਰੂਪ ਵਿਚ ਹਾਜ਼ਰ ਸਨ। ਇਸ ਮੌਕੇ ਪਿ੍ਰੰ ਡਾ. ਰੋਹਤਾਸ਼, ਪਿ੍ਰੰ. ਸ਼ਿੱਬੂ ਮੈਥਿਊ.ਕੇ.,ਗੁਰਦਿਆਲ ਸਿੰਘ ਖਾਬੜਾ, ਸਰਪੰਚ ਹਰਨੇਕ ਸਿੰਘ ਖਾਬੜਾ, ਸੁਰਿੰਦਰ ਸ਼ਰਮਾ, ਦਵਿੰਦਰ ਸਿੰਘ ਸੈਣੀ ਪ੍ਰਧਾਨ ਨਗਰ ਪੰਚਾਇਤ ਮਾਹਿਲਪੁਰ, ਸ਼ਸ਼ੀ ਬੰਗੜ ਵਾਇਸ ਪ੍ਰਧਾਨ, ਮਾ. ਅਰਵਿੰਦਰ ਸਿੰਘ, ਪਿ੍ਰੰ. ਸੁਰਿੰਦਰਪਾਲ ਸਿੰਘ ਪ੍ਰਦੇਸ਼ੀ, ਪ੍ਰੋ. ਸਰਵਣ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਸਾਗਰ ਅਨੰਦਪੁਰ ਸਾਹਿਬ, ਸਤਵਿੰਦਰ ਸਿੰਘ ਬਿੱਟੂ, ਗੁਰਨਾਮ ਸਿੰਗ ਸਾਰੰਗਵਾਲ, ਸਤਵੀਰ ਸਿੰਘ ਸੰਤਾ, ਕੌਂਸਲਰ ਬਲਦੇਵ ਸਿੰਘ, ਡਾ . ਰਾਜ ਕੁਮਾਰ, ਪ੍ਰੋ. ਜੇ.ਬੀ. ਸੇਖੋਂ, ਸਰਬਜੀਤ ਸਿੰਘ ਸਾਬੀ ਅਤੇ ਹੋਰ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖਿਆ ਦਾ ਫਲ ਹਮੇਸ਼ਾ ਹੀ ਮਿੱਠਾ ਹੁੰਦਾ ਹੈ-ਪਰਮਜੀਤ, ਭਗਵਾਨ ਅਗਲੀ ਖ਼ਬਰ ਵਿਦਿਆਰਥੀਆਂ ’ਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਿੱਖਿਆ ਦਾ ਅਹਿਮ ਉਦੇਸ਼-ਡਾ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।