ਸੂਬਾ ਪੱਧਰੀ ਸਕੂਲ ਖੇਡਾਂ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਵਧੀਆ ਪ੍ਰਦਰਸ਼ਨ
ਅੱਡਾ ਸਰਾਂ, 4 ਨਵੰਬਰ (ਮਸੀਤੀ)-ਰੂਪਨਗਰ ’ਚ ਕਰਵਾਈਆਂ ਗਈਆਂ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਡਰ-14 ਏਅਰ ਰਾਈਫ਼ਲ ਟੀਮ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਗੁਰਨੂਰ ਕੌਰ ਅਤੇ ਅਮਿਤ ਕੁਮਾਰ ਨੇ ਆਪਣੀ ਬਿਹਤਰੀਨ ਨਿਸ਼ਾਨੇਬਾਜ਼ੀ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ।
ਅਜੀਤ ਡੈਸਕ
05-11-2026