05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ - ਰਸੂਲਪੁਰ

ਟਾਂਡਾ ਉੜਮੁੜ, 4 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਲਕਾ ਟਾਂਡਾ ਦੇ ਮਿਹਨਤੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਸ਼ਲ ਮੈਂਬਰ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਹਲਕਾ ਟਾਂਡਾ ਦੇ ਸਤਨਾਮ ਸਿੰਘ ਨੈਨੋਵਾਲ, ਡਾ.

ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ। 05-11-2026
ਟਾਂਡਾ ਉੜਮੁੜ, 4 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਲਕਾ ਟਾਂਡਾ ਦੇ ਮਿਹਨਤੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਸ਼ਲ ਮੈਂਬਰ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਹਲਕਾ ਟਾਂਡਾ ਦੇ ਸਤਨਾਮ ਸਿੰਘ ਨੈਨੋਵਾਲ, ਡਾ. ਰਣਜੀਤ ਸਿੰਘ ਜਾਜਾ, ਅਮਰੀਕ ਸਿੰਘ ਬਾਜਵਾ ਫ਼ਿਰੋਜ਼ ਰੋਲੀਆਂ, ਗੁਰਮੀਤ ਸਿੰਘ ਬਿੱਟੂ ਸਲੇਮਪੁਰ ਨੂੰ ਜਰਨਲ ਕੌਸ਼ਲ ਮੈਂਬਰ ਨਿਯੁਕਤ ਕੀਤਾ ਹੈ। ਇਸ ਮੌਕੇ ਬੋਲਦੇ ਅਰਵਿੰਦਰ ਰਸੂਲਪੁਰ ਨੇ ਕਿਹਾ ਪਾਰਟੀ ਹਮੇਸ਼ਾ ਮਿਹਨਤੀ ਨਿਡਰ ਤੇ ਇਮਾਨਦਾਰ ਆਗੂਆਂ ਨੂੰ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਮਿਸ਼ਨ 2027 ਲਈ ਅਕਾਲੀ ਦਲ ਮੈਦਾਨ ’ਚ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ’ਚ ਵਰਕਰ ਨੂੰ ਲਾਮਬੰਦ ਕੀਤਾ ਰਿਹਾ ਹੈ। 1 ਨਵੰਬਰ ਨੂੰ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਹੋਵੇਗਾ, ਜਿਸ ਵਿਚ ਨੌਜਵਾਨਾਂ, ਕਿਸਾਨਾਂ ਅਤੇ ਵਪਾਰੀਆਂ ਲਈ ਵੱਡੇ ਐਲਾਨ ਹੋਣਗੇ। ਇਸ ਮੌਕੇ ਉਨ੍ਹਾਂ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਨਵ ਨਿਯੁਕਤ ਅਹੁਦੇਦਾਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦੁਬਈ ਬੁਡੋਕਾਨ ਕੱਪ 2026 ’ਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਅਚੀਵਰਸ ਡੇਅ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।