05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਫ਼ਤਿਹਪੁਰ ਭੱਟਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੱਸੀ ਕੰਢੀ, 4 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਹੋਏ ਭੂੰਗਾ- ਦੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੇਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾ ਦੀਆਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਮੁਕਾਬਲਿਆਂ ਵਿਚ ਦਸਵੀਂ ਜਮਾਤ ਦੀ ਇਸ਼ਾ ਰਾਣੀ ਨੇ ‘ਪੇਂਡੂ ਵਿਕਾਸ ਲਈ ਵਿਗਿਆਨ’ ਅਤੇ ਸਨਵੀ ਨੇ ’ਆਰਟੀਫਿਸ਼ਅਲ ਇੰਟੈਲੀਜੈਂਸੀ’ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਅਜੀਤ ਡੈਸਕ 05-11-2026
ਪੱਸੀ ਕੰਢੀ, 4 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਹੋਏ ਭੂੰਗਾ- ਦੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੇਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾ ਦੀਆਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਮੁਕਾਬਲਿਆਂ ਵਿਚ ਦਸਵੀਂ ਜਮਾਤ ਦੀ ਇਸ਼ਾ ਰਾਣੀ ਨੇ ‘ਪੇਂਡੂ ਵਿਕਾਸ ਲਈ ਵਿਗਿਆਨ’ ਅਤੇ ਸਨਵੀ ਨੇ ’ਆਰਟੀਫਿਸ਼ਅਲ ਇੰਟੈਲੀਜੈਂਸੀ’ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੌਵੀਂ ਜਮਾਤ ਦੀ ਸੁਹਾਨਾ ਨੇ ‘ਗਰੀਨ ਐਨਰਜੀ’ ਵਿਸ਼ੇ ਵਿਚ, ਰਾਗਨੀ ਨੇ ‘ਡਿਸਆਸਟਰ ਮੈਨੇਜਮੈਂਟ’, ਯਸ਼ਪ੍ਰੀਤ ਨੇ ‘ਹੈਲਥ ਅਤੇ ਹਾਈਜਨ’ ਵਿਸ਼ੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਹੀ ਤਰ੍ਹਾਂ ਮਿਡਲ ਪੱਧਰ ਦੇ ਮੁਕਾਬਲਿਆਂ ਵਿਚ ਅੱਠਵੀਂ ਜਮਾਤ ਦੇ ਲਕਸ਼ ਨੇ ‘ਗਰੀਨ ਐਨਰਜੀ’ ਵਿਚ ਅਤੇ ਸੱਤਵੀਂ ਜਮਾਤ ਦੇ ਸਾਦਕ ਨੇ ਗਰੀਨ ਐਨਰਜੀ ਐਗਰੀਕਲਚਰ ਵਿਸ਼ੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਸਾਇੰਸ ਅਧਿਆਪਕਾ ਸੁਮਨ ਬਾਲਾ, ਸੁਰਿੰਦਰ ਕੌਰ ਅਤੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਸੰਜੀਵ ਕੁਮਾਰ ਕਲਸੀ, ਲੈਕਚਰਾਰ ਤਿਲਕ ਰਾਜ, ਲੈਕਚਰਾਰ. ਅੰਮ੍ਰਿਤਪਾਲ ਸਿੰਘ, ਲੈਕਚਰਾਰ. ਸੁਖਦੇਵ ਸਿੰਘ, ਸਤਨਾਮ ਸਿੰਘ, ਅਨੂਪ ਸਿੰਘ, ਦਲਵੀਰ ਸਿੰਘ, ਲਖਬੀਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਦਿਆਰਥੀ ਆਰਵ ਨੇ ਅੰਤਰਰਾਸ਼ਟਰੀ ਕੇ.ਐੱਲ. ਮੇਅਰ ਕੱਪ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।