05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ (ਜ) ਡਾ.

ਅਜੀਤ ਡੈਸਕ 05-11-2026
ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੂਧ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸਮਾਗਮ ’ਚ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ ਹਾਂ ਕਿਹਾ ਕਿ ਇਸ ਸੂਬਾ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਠਹਿਰਨ, ਆਵਾਜਾਈ ਅਤੇ ਸਿਹਤ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਪ੍ਰਸ਼ਾਸਨ ਦੀ ਪਹਿਲ ਰਹੇਗੀ। ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐੱਸ.ਪੀ. ਨਵਨੀਤ ਕੌਰ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਦੂਜ ’ਤੇ ਭਰਾ ਆਪਣੀਆਂ ਭੈਣਾਂ ਨੂੰ ਦੇਣ ਐਚ.ਪੀ.ਵੀ. ਵੈਕਸੀਨ ਦਾ ਸੁਰੱਖਿਆ ਕਵਚ : ਡੀ.ਸੀ. ਅਗਲੀ ਖ਼ਬਰ ਫ਼ਰਨੀਚਰ ਦੀ ਵਰਕਸ਼ਾਪ ’ਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।