05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੱਚਿਆਂ ਨੂੰ ਰਾਮਾਇਣ ਦੇ ਜੀਵਨ ਮੁੱਲਾਂ ਨਾਲ ਜੋੜਨ ਲਈ ਭਲਕੇ ਕਰਵਾਈ ਜਾਵੇਗੀ ‘ਬਾਲ ਰਾਮ-ਲੀਲ੍ਹਾ’ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਦੀਵਾਲੀ ਦੇ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ‘ਬਾਲ ਰਾਮ - ਲੀਲ੍ਹਾ– ਸਟੋਰੀ ਕੀ ਬੋਰੀ’ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 6 ਨਵੰਬਰ ਨੂੰ ਦੁਪਹਿਰ 3:30 ਵਜੇ ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾਵੇਗਾ।

ਅਜੀਤ ਡੈਸਕ 05-11-2026
ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਦੀਵਾਲੀ ਦੇ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ‘ਬਾਲ ਰਾਮ - ਲੀਲ੍ਹਾ– ਸਟੋਰੀ ਕੀ ਬੋਰੀ’ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 6 ਨਵੰਬਰ ਨੂੰ ਦੁਪਹਿਰ 3:30 ਵਜੇ ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਭਾਰਤੀ ਸਭਿਆਚਾਰ, ਪਰੰਪਰਾਵਾਂ ਅਤੇ ਰਾਮਾਇਣ ਦੀ ਪ੍ਰੇਰਨਾਦਾਇਕ ਕਥਾ ਨਾਲ ਮਨੋਰੰਜਕ ਢੰਗ ਨਾਲ ਜਾਣੂ ਕਰਵਾਉਣਾ ਹੈ। ਦਿੱਲੀ ਦੀ ਪ੍ਰਸਿੱਧ ਥੀਏਟਰ ਅਤੇ ਕਹਾਣੀ ਸੁਣਾਉਣ ਵਾਲੀ ਸੰਸਥਾ ‘ਸਟੋਰੀ ਕੀ ਬੋਰੀ’ ਵੱਲੋਂ ਪੇਸ਼ ਕੀਤੀ ਜਾਣ ਵਾਲੀ ਇਹ ਨਾਟਕ ਪੇਸ਼ਕਾਰੀ ਹਿੰਦੀ ਭਾਸ਼ਾ ਵਿਚ ਸੰਗੀਤਮਈ ਨੌਟੰਕੀ ਸ਼ੈਲੀ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ 4 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋ ਸਕਦੇ ਹਨ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਅਦਿੱਤਿਆ ਰਾਣਾ ਨੇ ਦੱਸਿਆ ਕਿ ‘ਸਟੋਰੀ ਕੀ ਬੋਰੀ’ ਸੰਸਥਾ ਪਿਛਲੇ 15 ਸਾਲਾਂ ਤੋਂ ਬੱਚਿਆਂ ਅਤੇ ਪਰਿਵਾਰਾਂ ਲਈ ਥੀਏਟਰ ਵਰਕਸ਼ਾਪਾਂ, ਕਹਾਣੀ ਸੁਣਾਉਣ ਅਤੇ ਮੰਚੀ ਪੇਸ਼ਕਾਰੀਆਂ ਕਰਵਾਉਂਦੀ ਆ ਰਹੀ ਹੈ। ਇਸ ਦੀ ਵਿਸ਼ੇਸ਼ ਪੇਸ਼ਕਾਰੀ ‘ਬਾਲ ਰਾਮ-ਲੀਲ੍ਹਾ’ ਦੇ ਹੁਣ ਤੱਕ ਦੇਸ਼ ਭਰ ਵਿਚ 300 ਤੋਂ ਵੱਧ ਸ਼ੋਅ ਹੋ ਚੁੱਕੇ ਹਨ।
ਪਿਛਲੀ ਖ਼ਬਰ ਫੋਕਲ ਪੁਆਇੰਟ ਪੰਜਢੇਰਾ ਕਲਾਂ ਵਿਖੇ ਸਵੱਛ ਭਾਰਤ ਮੁਹਿੰਮ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ ਅਗਲੀ ਖ਼ਬਰ ਮਾਹਿਲਪੁਰ ਸ਼ਹਿਰ ’ਚ ਨਿੱਤ ਲੱਗ ਰਹੇ ਨੇ 4-4 ਘੰਟੇ ਜਾਮ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।