06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਵੀਨਤਾ ਦੇ ਖੇਤਰ ’ਚ ਕਾਲਜ ਦੀ ਆਈ.ਆਈ.ਸੀ. ਨੂੰ ਮਿਲੇ 3.5 ਸਟਾਰ

ਗੜ੍ਹਦੀਵਾਲਾ, 5 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਨੂੰ ਨਵੀਨਤਾ ਦੇ ਖੇਤਰ ਵਿਚ 3.

ਅਜੀਤ ਡੈਸਕ 06-11-2026
ਗੜ੍ਹਦੀਵਾਲਾ, 5 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਨੂੰ ਨਵੀਨਤਾ ਦੇ ਖੇਤਰ ਵਿਚ 3.5 ਸਟਾਰ ਪ੍ਰਾਪਤ ਹੋਏ। ਇਹ ਪ੍ਰਾਪਤੀ ਕਾਲਜ ਵੱਲੋਂ ਨਵੀਨਤਮ ਵਿਚਾਰਾਂ, ਰਚਨਾਤਮਿਕਤਾ, ਉੱਦਮ ਸ਼ੀਲਤਾ ਅਤੇ ਵਿਦਿਆਰਥੀਆਂ ਵਿਚ ਨਵੀਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਈ.ਆਈ.ਸੀ. ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਆਈ.ਆਈ.ਸੀ ਸੈੱਲ ਦੀ ਮੁਖੀ ਡਾ. ਹਰਪ੍ਰੀਤ ਕੌਰ ਨੇ ਇਸ ਪ੍ਰਾਪਤੀ ਲਈ ਕਾਲਜ ਪ੍ਰਬੰਧਨ ਅਤੇ ਸਮੁੱਚੀ ਟੀਮ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਟੀਮ ਦੇ ਸਾਂਝੇ ਯਤਨਾਂ, ਸਮਰਪਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ।
ਪਿਛਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਗਰੀਨ ਦੀਵਾਲੀ’ ਹਫ਼ਤੇ ਦੀ ਸ਼ਾਨਦਾਰ ਸ਼ੁਰੂਆਤ, ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਲਗਾਏ ਬੂ... ਅਗਲੀ ਖ਼ਬਰ ਪੰਜਾਬੀਆਂ ਨੂੰ ਮੁਫ਼ਤ ਸਹੂਲਤਾਂ ਨਹੀਂ , ਰੋਜ਼ਗਾਰ ਦੇ ਮੌਕੇ ਚਾਹੀਦੇ ਹਨ - ਇੰਟਰਨੈਸ਼ਨਲ ਸਿੱਖ ਫੈਡਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।