ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਇਆ ਰੁਜ਼ਗਾਰ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਰਹਾਲਾ ਕਲ੍ਹਾਂ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸੰਬੰਧੀ ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫ਼ਤਰ ਵਿਖੇ ਵਿਜ਼ਟ ਕਰਨ ਅਤੇ ਦਫ਼ਤਰ ਵਿਖੇ ਆਪਣਾ ਨਾਂਅ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
06-11-2026