ਵਿਧਾਇਕ ਰਾਜਾ ਨੇ ਪਿੰਡ ਟਾਹਲੀ ਦੇ ਵਿਕਾਸ ਕਾਰਜਾਂ ਲਈ 10.50 ਲੱਖ ਦਾ ਚੈੱਕ ਦਿੱਤਾ
ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਟਾਹਲੀ ਦੇ ਵਿਕਾਸ ਕਾਰਜਾਂ ਲਈ 10 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ।
ਅਜੀਤ ਡੈਸਕ
06-11-2026