07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਵਰਿੰਦਰ ਸਿੰਘ ਲਗਵਾਲ ਵਲੋਂ ਸਖ਼ਤ ਨਿਖੇਧੀ ਕਿਹਾ, ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਵੇ ਪੰਜਾਬ ਸਰਕਾਰ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਸਿੰਘ ਲਗਵਾਲ ਨੇ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਕਦਮ ਦੀ ਸਖ਼ਤ ਨਿਖੇਧੀ ਕੀਤੀ ਹੈ। ਸ.

ਅਜੀਤ ਡੈਸਕ 07-11-2026
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਸਿੰਘ ਲਗਵਾਲ ਨੇ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਕਦਮ ਦੀ ਸਖ਼ਤ ਨਿਖੇਧੀ ਕੀਤੀ ਹੈ। ਸ. ਲਗਵਾਲ ਨੇ ਕਿਹਾ ਕਿ ਜੇਕਰ ਮੰਡੀਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਅਜੇ ਵੀ ਵਿਕਣ ਤੋਂ ਬਾਕੀ ਹੈ ਤਾਂ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹੋਵੇਗਾ। ਕਿਸਾਨ ਪਹਿਲਾਂ ਹੀ ਵਧ ਰਹੇ ਖੇਤੀ ਖ਼ਰਚਿਆਂ, ਮਜ਼ਦੂਰੀ ਅਤੇ ਹੋਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਖ਼ਰੀਦ ਬੰਦ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਸ ਦੀ ਮਿਹਨਤ ਨਾਲ ਪੈਦਾ ਹੋਈ ਫ਼ਸਲ ਦੀ ਖ਼ਰੀਦ ਯਕੀਨੀ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਵਰਿੰਦਰ ਸਿੰਘ ਲਗਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਅਜੇ ਬਾਕੀ ਹੈ, ਉੱਥੇ ਸਰਕਾਰੀ ਖ਼ਰੀਦ ਜਾਰੀ ਰੱਖੀ ਜਾਵੇ। ਮੰਡੀਆਂ ਵਿਚ ਪਈ ਫ਼ਸਲ ਦੀ ਤੁਰੰਤ ਖ਼ਰੀਦ, ਚੁਕਾਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਮਿਹਨਤ ਦੀ ਕਮਾਈ ਲਈ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਨਹੀਂ ਹੋਣ ਦੇਣਾ ਚਾਹੀਦਾ। ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਅੰਤ ਵਿਚ ਸ. ਲਗਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਪਿਛਲੀ ਖ਼ਬਰ ਦੀਵਾਲੀ ਸਮਾਜ ਨੂੰ ਜੋੜਨ ਅਤੇ ਖ਼ੁਸ਼ੀਆਂ ਵੰਡਣ ਦਾ ਤਿਉਹਾਰ-ਪਲਾਹਾ ਅਗਲੀ ਖ਼ਬਰ ‘ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ’ ਸੰਬੰਧੀ ਸਿਖਲਾਈ ਕੋਰਸ 10 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।