08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ-ਬਲੱਗਣ

ਦਸੂਹਾ, 7 ਨਵੰਬਰ (ਭੁੱਲਰ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਾਂਗਰਸੀ ਆਗੂ ਰਾਜ ਗੁਰਸ਼ਰਨ ਸਿੰਘ ਬਲੱਗਣ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋਈ ਰੈਲੀ ਵਿਚ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਹੋਈ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰ ਰਹੀ ਹੈ ਕਿ ਲੋਕ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਰੱਖਦੇ ਹਨ ।

ਅਜੀਤ ਡੈਸਕ 08-11-2026
ਦਸੂਹਾ, 7 ਨਵੰਬਰ (ਭੁੱਲਰ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਾਂਗਰਸੀ ਆਗੂ ਰਾਜ ਗੁਰਸ਼ਰਨ ਸਿੰਘ ਬਲੱਗਣ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋਈ ਰੈਲੀ ਵਿਚ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਹੋਈ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰ ਰਹੀ ਹੈ ਕਿ ਲੋਕ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਰੱਖਦੇ ਹਨ । ਬਲੱਗਣ ਨੇ ਕਿਹਾ ਕਿ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿਚ ਪੰਜਾਬੀਆਂ ਦਾ ਰਾਜ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਪੰਜਾਬ ਵਿਚ ਜਦੋਂ ਵੀ ਵਿਕਾਸ ਕਾਰਜ ਹੋਏ ਹਨ ਉਹ ਸਿਰਫ਼ ਤੇ ਸਿਰਫ਼ ਕਾਂਗਰਸ ਪਾਰਟੀ ਦੇ ਸਮੇਂ ਦੌਰਾਨ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਪਿੰਡ ਫਗੂਵਾਲ ਵਿਖੇ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚੋਂ ਗੈਂਗਸਟਰਬਾਦ, ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰੇਗੀ ਅਤੇ ਲੋਕਾਂ ਨੂੰ ਸਾਫ਼ ਸੁਥਰਾ ਰਾਜ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ। ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਜਗਜੀਤ ਸਿੰਘ ਬਲੱਗਣ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੂਆ ਖੇਡਦੇ ਨਕਦੀ ਸਮੇਤ 11 ਕਾਬੂ ਅਗਲੀ ਖ਼ਬਰ ਪਲੇਅ ਵੇ ਮਾਡਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਜੀਆ ਨੱਥਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।