10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 9 ਨਵੰਬਰ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਸਰੋਜ ਬਾਲਾ ਅਤੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ.

ਅਜੀਤ ਡੈਸਕ 10-11-2026
ਨੰਗਲ ਬਿਹਾਲਾਂ, 9 ਨਵੰਬਰ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਸਰੋਜ ਬਾਲਾ ਅਤੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਨਹਾਸ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਤੇ ਚੇਅਰਮੈਨ ਦੀ ਯੋਗ ਅਗਵਾਈ ਹੇਠ ਸਕੂਲ ਵਿਚ ਸੁੰਦਰ ਅਤੇ ਮਨਮੋਹਕ ਰੰਗੋਲੀ ਪ੍ਰਤੀਯੋਗਤਾ ਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜਸਵੀਰ ਸਿੰਘ ਮਿਨਹਾਸ ਨੇ ਪੂਰੇ ਸਟਾਫ ਨੂੰ ਉਪਹਾਰ ਭੇਂਟ ਕਰਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਬੱਚਿਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਪੂਰੇ ਸਟਾਫ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਵਿਦਿਆਰਥੀਆਂ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਪ੍ਰਦਰਸ਼ਨ ਰਹਿਤ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ।
ਪਿਛਲੀ ਖ਼ਬਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ-ਬੱਬੂ ਘੁੰਮਣ ਅਗਲੀ ਖ਼ਬਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਜੀ.ਟੀ.ਯੂ. ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।