ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ।
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਿਤ / ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਿਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ 2027 ਤੱਕ ਲਾਗੂ ਰਹਿਣਗੇ।