11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੁਲਾਜ਼ਮ ਵਿੰਗ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਅਕਾਲੀ ਦਲ ( ਬ ) ਨਾਲ ਮੀਟਿੰਗ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮ ਵਿੰਗ ਪੰਜਾਬ ਦੀ ਮੀਟਿੰਗ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਨਾਲ ਹੋਈ। ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ, ਡਾ.

ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮ ਵਿੰਗ ਪੰਜਾਬ ਦੀ ਮੀਟਿੰਗ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਨਾਲ ਹੋਈ। ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ, ਹਰਚਰਨ ਬੈਂਸ, ਹੀਰਾ ਸਿੰਘ ਗਾਬੜੀਆ, ਹਰਗੋਬਿੰਦ ਕੌਰ, ਹਰਜੀਤ ਸਿੰਘ ਸੀ.ਏ. ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਮੁਲਾਜ਼ਮ ਵਿੰਗ ਵਲੋਂ ਪੁਰਾਣੀ ਪੈਨਸ਼ਨ ਸਕੀਮ ਸਮੇਤ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸਮੂਹ ਮੈਂਬਰਾਂ ਨੇ ਮੁਲਾਜ਼ਮ ਵਿੰਗ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਮੈਨੀਫੈਸਟੋ ‘ਚ ਪੁਰਾਣੀ ਪੈਨਸ਼ਨ ਸਕੀਮ ਸਮੇਤ ਸਾਰੀਆਂ ਮੰਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ਤੇ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ, ਬੀਬੀ ਸਤਵੰਤ ਕੌਰ ਜੌਹਲ, ਲਖਵਿੰਦਰ ਸਿੰਘ, ਮਨਜੀਤ ਸਿੰਘ ਬਾਜਵਾ, ਮਾ. ਅਤਰ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਅਧਿਆਪਕ ਦਲ ਪੰਜਾਬ ਤੋਂ ਹਰਿੰਦਰਜੀਤ ਸਿੰਘ, ਜਸਪਾਲ, ਦੀਪਕ ਆਨੰਦ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬੱਧਣ ਜਠੇਰਿਆਂ ਦਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਗੋਗੋਂ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।