11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਟਾਕਿਆਂ ਨਾਲ ਗੁੱਜਰਾਂ ਦੀ ਪਰਾਲੀ ਨੂੰ ਲੱਗੀ ਅੱਗ , ਵਿਧਾਇਕ ਜਿੰਪਾ ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਊਨਾ ਰੋਡ ’ਤੇ ਸਥਿਤ ਬਜਵਾੜਾ ਨੇੜਲੀ ਨਵੀਂ ਕਲੋਨੀ ਵਿਖੇ ਦੀਵਾਲੀ ਮੌਕੇ ਚੱਲੇ ਪਟਾਕਿਆਂ ਦੀ ਚੰਗਿਆੜੀ ਨਾਲ ਗੁੱਜਰ ਪਰਿਵਾਰ ਵਲੋਂ ਰੱਖੀ ਗਈ ਪਰਾਲੀ ਦੇ ਕੁਲ ਨੂੰ ਭਿਆਨਕ ਅੱਗ ਲੱਗ ਗਈ। ਜਿਸ ਨੂੰ ਲੋਕਾਂ ਵੱਲੋਂ ਭਾਰੀ ਮਸ਼ੱਕਤ ਨਾਲ ਬੁਝਾਇਆ ਗਿਆ।

ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਊਨਾ ਰੋਡ ’ਤੇ ਸਥਿਤ ਬਜਵਾੜਾ ਨੇੜਲੀ ਨਵੀਂ ਕਲੋਨੀ ਵਿਖੇ ਦੀਵਾਲੀ ਮੌਕੇ ਚੱਲੇ ਪਟਾਕਿਆਂ ਦੀ ਚੰਗਿਆੜੀ ਨਾਲ ਗੁੱਜਰ ਪਰਿਵਾਰ ਵਲੋਂ ਰੱਖੀ ਗਈ ਪਰਾਲੀ ਦੇ ਕੁਲ ਨੂੰ ਭਿਆਨਕ ਅੱਗ ਲੱਗ ਗਈ। ਜਿਸ ਨੂੰ ਲੋਕਾਂ ਵੱਲੋਂ ਭਾਰੀ ਮਸ਼ੱਕਤ ਨਾਲ ਬੁਝਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਮਾਤਮਾ ਦੀ ਮਿਹਰ ਨਾਲ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰਿਵਾਰ ਦੇ ਹੋਏ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਰੈੱਡ ਕਰਾਸ ਅਤੇ ਸਰਕਾਰੀ ਨਿਯਮਾਂ ਅਨੁਸਾਰ ਪੀੜਤ ਪਰਿਵਾਰ ਦੀ ਬਣਦੀ ਵਿੱਤੀ ਸਹਾਇਤਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਦਸੂਹਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਰਿਹਾ ਛੂਹ - ਬਿੰਦੂ ਘੁੰਮਣ ਅਗਲੀ ਖ਼ਬਰ ਬੱਧਣ ਜਠੇਰਿਆਂ ਦਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।