ਵਿਧਾਇਕ ਘੁੰਮਣ ਦੀ ਅਗਵਾਈ ਹੇਠ ਦਸੂਹਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਰਿਹਾ ਛੂਹ - ਬਿੰਦੂ ਘੁੰਮਣ
ਦਸੂਹਾ, 10 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਬਿੰਦੂ ਘੁੰਮਣ ਨੇ ਕਿਹਾ ਕਿ ਵਿਧਾਇਕ ਘੁੰਮਣ ਦੀ ਮਿਹਨਤ ਅਤੇ ਦੂਰਅੰਦੇਸ਼ੀ ਸੋਚ ਸਦਕਾ ਦਸੂਹਾ ਵਿਕਾਸ ਦੇ ਨਵੇਂ ਪੜਾਅ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਦਸੂਹਾ ਦੀ ਨਵੀਂ ਤਸਵੀਰ ਸਾਹਮਣੇ ਲਿਆਂਦੀ ਹੈ।
ਅਜੀਤ ਡੈਸਕ
11-11-2026