11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ

ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸਰਵਨ ਸਿੰਘ ਕੋਟਲੀ ਦੀ ਦੇਖ-ਰੇਖ ਅਤੇ ਪ੍ਰਧਾਨ ਬਲਵਿੰਦਰ ਸਿੰਘ ਪਨਖ਼ੂਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 11-11-2026
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸਰਵਨ ਸਿੰਘ ਕੋਟਲੀ ਦੀ ਦੇਖ-ਰੇਖ ਅਤੇ ਪ੍ਰਧਾਨ ਬਲਵਿੰਦਰ ਸਿੰਘ ਪਨਖ਼ੂਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਰਕਾਰ ਵਲੋਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਏਰੀਅਰ ਅਤੇ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਉਸ ਬਾਰੇ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਚੱਲਦਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਜੋਗਿੰਦਰ ਸਿੰਘ ਬਹਿਬਲਮੰਝ, ਖੜਕ ਸਿੰਘ, ਨਰਿੰਦਰ ਸਿੰਘ ਮੁਲਤਾਨ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੁਲਵਿੰਦਰ ਸਿੰਘ ਕੋਟਲੀ, ਕੁਲਜੀਤ ਸਿੰਘ ਨੌਸ਼ਹਿਰਾ ਪੱਤਣ, ਬਿਸ਼ਨਦਾਸ, ਨਰਿੰਦਰ ਮੀਆ ਚੰਗੜ੍ਹਵਾਂ, ਸੁਰਿੰਦਰ ਤਲਵਾੜਾ, ਲੇਖ ਰਾਜ ਤਲਵਾੜਾ, ਬਲਵਿੰਦਰ ਸਿੰਘ ਕੋਟਲੀ, ਸੂਰਤ ਸਿੰਘ ਕੋਟਲੀ, ਜਗਜੀਤ ਸਿੰਘ ਗੁਰਦਾਸਪੁਰ, ਸੁਲੱਖਣ ਸਿੰਘ, ਵਿਜੇ ਕੁਮਾਰ ਚੱਕ ਸ਼ੇਰੂ, ਦਵਿੰਦਰ ਸਿੰਘ, ਜਰਨੈਲ ਸਿੰਘ ਧਨੋਆ, ਸ਼ਮਸ਼ੇਰ ਸਿੰਘ ਅਤੇ ਸੂਰਤ ਸਿੰਘ ਕੋਟਲੀ ਤੋਂ ਇਲਾਵਾ ਬਹੁਤ ਸਾਰੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਕਰਨਜੋਤ ਸਿੰਘ ਧਾਮੀ ਯੂਥ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਬਾਬਰੀ ਢਾਹੇ ਜਾਣ ’ ਤੇ ਹੰਝੂ ਵਹਾਉਣ ਵਾਲੀ ਸੋਨੀਆ ਗਾਂਧੀ ਨੂੰ ਕਾਰ ਸੇਵਕਾਂ ਦਾ ਦਰਦ ਕਿਉਂ ਨਹੀਂ ਦਿਖਾਈ ਦਿੱਤਾ : ਅਜੈ ਕੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।