ਕਰਨਜੋਤ ਸਿੰਘ ਧਾਮੀ ਯੂਥ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ
ਅੱਡਾ ਸਰਾਂ, 10 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਧਾਮੀਆਂ ਖ਼ੁਰਦ ਹਲਕਾ ਵਿਚ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਰਮਿੰਦਰ ਸਿੰਘ ਹੁਸੈਨਪੁਰੀ ਦੀ ਅਗਵਾਈ ਵਿਚ ਨੌਜਵਾਨ ਆਗੂ ਕਰਨਜੋਤ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੈਨਪੁਰੀ ਨੇ ਧਾਮੀ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਤੋਂ ਲੋਕ ਨਿਰਾਸ਼ ਹਨ ਅਤੇ ਜਲਦ ਤੋਂ ਜਲਦ ਇਸ ਸਰਕਾਰ ਤੋਂ ਮੁਕਤੀ ਚਾਹੁੰਦੇ ਹਨ।
ਅਜੀਤ ਡੈਸਕ
11-11-2026