11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਟਾਂਡਾ ਉੜਮੜ, 10 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖਿਆ ਵਿਭਾਗ ਵਲੋਂ ਆਏ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੀ ਅਗਵਾਈ ਹੇਠ ‘ਬੈਗਲੈੱਸ ਡੇ ’ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖ਼ੇ ਦੀਵਾਲ਼ੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਕਲਾਸਰੂਮ ਸਜਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਗਾਏ ਗਏ ਜਿਸ ਤਹਿਤ ਬੱਚਿਆਂ ਨੇ ਪਹਿਲਾ ਆਪਣੇ ਕਲਾਸਰੂਮ ਦੀ ਸਾਫ਼-ਸਫ਼ਾਈ ਕੀਤੀ।

ਅਜੀਤ ਡੈਸਕ 11-11-2026
ਟਾਂਡਾ ਉੜਮੜ, 10 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖਿਆ ਵਿਭਾਗ ਵਲੋਂ ਆਏ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੀ ਅਗਵਾਈ ਹੇਠ ‘ਬੈਗਲੈੱਸ ਡੇ ’ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖ਼ੇ ਦੀਵਾਲ਼ੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਕਲਾਸਰੂਮ ਸਜਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਗਾਏ ਗਏ ਜਿਸ ਤਹਿਤ ਬੱਚਿਆਂ ਨੇ ਪਹਿਲਾ ਆਪਣੇ ਕਲਾਸਰੂਮ ਦੀ ਸਾਫ਼-ਸਫ਼ਾਈ ਕੀਤੀ। ਕਮਰਿਆਂ ਨੂੰ ਰੰਗ ਬਿਰੰਗੀਆਂ ਲੜੀਆਂ ਤੇ ਦੀਵੇ ਜਗਾ ਕੇ ਅਤੇ ਰੰਗੋਲੀ ਬਣਾ ਕੇ ਸਜਾਇਆ। ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ ਅਤੇ ਡਿਜਾਈਨਾਂ ਦੀ ਚੋਣ ਕਰਕੇ ਆਪਣੀ ਕਲਪਨਾ ਸ਼ਕਤੀ ਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਸਕੂਲ਼ ਸਟਾਫ਼ ਵਿਚ ਸਕੂਲ ਮੁਖੀ ਹਰਮਿੰਦਰ ਸਿੰਘ, ਸਤੀਸ਼ ਕੁਮਾਰ, ਜਸਵੀਰ ਸਿੰਘ, ਐਸ. ਐਮ. ਸੀ. ਮੈਂਬਰ ਤੇ ਮਿਡ-ਡੇ-ਮੀਲ ਵਰਕਰਾਂ ਨੇ ਬੱਚਿਆਂ ਦੇ ਖਾਣ-ਪੀਣ ਲਈ ਵਧੀਆ ਤੇ ਪੁਖਤ ਪ੍ਰਬੰਧ ਕੀਤੇ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੇ ਸਹਿਯੋਗ ਸਦਕਾ ਧਰਮਪੁਰ ਦੇਵੀ ਸਕੂਲ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਪੰਜਾਬ ਦਾ ਦੌਰਾ ਅਗਲੀ ਖ਼ਬਰ ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।