11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਡੱਡੀਆਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ, 10 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਡੱਡੀਆਂ ਵਿਖੇ ਸਕੂਲ ਦੀ ਪ੍ਰਿੰਸੀਪਲ ਅੰਜੂ ਬਾਲਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 11-11-2026
ਟਾਂਡਾ ਉੜਮੁੜ, 10 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਡੱਡੀਆਂ ਵਿਖੇ ਸਕੂਲ ਦੀ ਪ੍ਰਿੰਸੀਪਲ ਅੰਜੂ ਬਾਲਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਤਿਉਹਾਰਾਂ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਤੇ ਰੀਤੀ-ਰਿਵਾਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਅਰੋੜਾ ਨੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਤ ਕੀਤਾ। ਇਸ ਮੌਕੇ ਪਰਮਜੀਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਦਮਨਜੀਤ ਕੌਰ, ਤਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝਿੰਗੜਾਂ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ 3 ਦਿਨਾ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ , ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।