ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਈ ਦੂਜ ਮਨਾਇਆ
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਭਾਈ ਦੂਜ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕਾ ਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਮੱਥੇ ’ਤੇ ਤਿਲਕ ਲਗਾਇਆ ਤੇ ਆਰਤੀ ਉਤਾਰੀ।
ਅਜੀਤ ਡੈਸਕ
12-11-2026