12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਕੀਰਤਨ ਦਰਬਾਰ

ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਅਤੇ ਮਹਾਨ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਵਿਦਾਸ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ’ਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਖੁਸ਼ਵੰਤ ਸਿੰਘ ਸੋਹਲਪੁਰ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਮਿਆਣੀ ਅਤੇ ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।

ਅਜੀਤ ਡੈਸਕ 12-11-2026
ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਅਤੇ ਮਹਾਨ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਵਿਦਾਸ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ’ਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਖੁਸ਼ਵੰਤ ਸਿੰਘ ਸੋਹਲਪੁਰ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਮਿਆਣੀ ਅਤੇ ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਜਦ ਕਿ ਵਿਦਵਾਨ ਕਵੀਸ਼ਰ ਭਾਈ ਗੁਰਮੁਖ ਸਿੰਘ ਐਮ.ਏ. ਦੇ ਜਥੇ ਨੇ ਕਵੀਸ਼ਰੀ ਵਾਰਾਂ ਦੁਆਰਾ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦਿਆਂ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਸ਼ਤਾਬਦੀਆਂ ਨੂੰ ਸਮਰਪਿਤ ਅਗਲੇ ਦਿਨਾਂ ਦੌਰਾਨ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹੈੱਡਮਾਸਟਰ ਗੁਰਦੇਵ ਸਿੰਘ, ਬੀਬੀ ਕਰਮਜੀਤ ਕੌਰ, ਸਰਪੰਚ ਹਰਦੀਪ ਸਿੰਘ ਸਮਰਾ ਬਹਾਦਰ ਸਿੰਘ, ਸ਼ੌਕੀਨ ਸਿੰਘ, ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਡਾਕਟਰ ਕਰਮਵੀਰ ਸਿੰਘ, ਮਾਸਟਰ ਪਿਆਰਾ ਸਿੰਘ, ਕੈਪਟਨ ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਨ.ਐੱਸ.ਐੱਸ. ਯੂਨਿਟ ਨੇ ਸਵੱਛਤਾ ਦਾ ਸੰਦੇਸ਼ ਦਿੰਦੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।