13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਅਕਾਲੀ ਦਲ ( ਬ ) ਦੇ ਨਵ - ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਹਰਿਆਣਾ, 12 ਨਵੰਬਰ (ਹਰਮੇਲ ਸਿੰਘ ਖੱਖ)-ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਦੀ ਪ੍ਰਧਾਨਗੀ ਅਤੇ ਪੀ. ਏ.

ਅਜੀਤ ਡੈਸਕ 13-11-2026
ਹਰਿਆਣਾ, 12 ਨਵੰਬਰ (ਹਰਮੇਲ ਸਿੰਘ ਖੱਖ)-ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਦੀ ਪ੍ਰਧਾਨਗੀ ਅਤੇ ਪੀ.ਏ.ਸੀ. ਮੈਂਬਰ ਗੁਰਜੀਤ ਸਿੰਘ ਨੀਲਾ ਨਲੋਆ ਦੀ ਅਗਵਾਈ ਹੇਠ ਕਸਬਾ ਹਰਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਨਵ-ਨਿਯੁਕਤ ਸੂਬਾਈ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਕੋਠੇ ਜੱਟਾਂ, ਯੂਥ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਪ੍ਰਧਾਨ ਹਰਜੀ ਬਾਜਵਾ, ਹਰਿਆਣਾ ਸਰਕਲ ਪ੍ਰਧਾਨ ਚਰਨਜੀਤ ਸਿੰਘ ਰੂਬੀ ਸੋਢੀ ਅਤੇ ਹਰਿਆਣਾ ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਗਿੱਲ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਪੂਰੀ ਲਗਨ ਤੇ ਸਮਰਪਣ ਨਾਲ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਨੂੰ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਨੰਗਲ, ਉਪਕਾਰ ਸਿੰਘ ਭੱਕਲਾ ਮੈਂਬਰ ਪੀ.ਏ.ਸੀ., ਪ੍ਰਿੰ. ਹਰਜਿੰਦਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ ਡੱਲੇਵਾਲ, ਚਰਨਜੀਤ ਸਿੰਘ, ਰਣਵੀਰ ਸਿੰਘ, ਸੂਬੇਦਾਰ ਗੁਰਭਜਨ ਸਿੰਘ, ਬਲਰਾਮ ਸਿੰਘ, ਵਾਹਿਗੁਰੂ ਪਾਲ ਸਿੰਘ, ਕੇ.ਪੀ. ਸਚਦੇਵਾ, ਲਵਪ੍ਰੀਤ ਸਿੰਘ, ਜੀਤੇਸ਼ ਸੈਣੀ, ਗੁਰਦੀਪ ਸਿੰਘ, ਜਗਬੀਰ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਅਗਲੀ ਖ਼ਬਰ ਮੈਡਮ ਇੰਦਰਜੀਤ ਕੌਰ ਨੇ 47 ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ ਚ ਜਿੱਤੇ 2 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।