14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਦਾ ਸੰਜੀਵ ਤਲਵਾੜ ਵਲੋਂ ਸਨਮਾਨ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।

ਅਜੀਤ ਡੈਸਕ 14-11-2026
ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਯੂਥ ਅਕਾਲੀ ਦਲ ਦੇ ਨੌਜਵਾਨ ਆਗੂਆਂ ਵਿਚ ਪਾਰਟੀ ਪ੍ਰਤੀ ਜੋਸ਼, ਜਜ਼ਬਾ ਅਤੇ ਸਮਰਪਣ ਦੇਖ ਕੇ ਖ਼ੁਸ਼ੀ ਹੁੰਦੀ ਹੈ। ਇਸ ਮੌਕੇ ਹਰਸਿਮਰਨ ਸਿੰਘ ਬਾਜਵਾ ਨੇ ਕਿਹਾ ਕਿ ਸੰਜੀਵ ਤਲਵਾੜ ਵਲੋਂ ਮਿਲਿਆ ਆਸ਼ੀਰਵਾਦ ਅਤੇ ਹੌਸਲਾ ਉਨ੍ਹਾਂ ਲਈ ਨਵੀਂ ਤਾਕਤ ਅਤੇ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ, ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਉਠਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਬੀ.ਸੀ. ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਗੜ੍ਹਸ਼ੰਕਰ ਹਲਕੇ ਦੇ ਆਬਜ਼ਰਵਰ ਗੁਰਿੰਦਰ ਗੋਲਡੀ, ਹੁਸ਼ਿਆਰਪੁਰ ਹਲਕੇ ਦੇ ਯੂਥ ਪ੍ਰਧਾਨ ਲੱਕੀ ਧੁੱਗਾ, ਸਾਬੀ, ਲਵਪ੍ਰੀਤ ਸਿੰਘ ਅਤੇ ਕੇ.ਪੀ. ਸਚਦੇਵਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕਾਂ ਨਾਲ ਗਾਈਡ ਅਧਿਆਪਕ ਸੰਦੀਪ ਸਿੰਘ , ਹਰਦੀਪ ਕੌਰ ਸਾਇੰਸ ਅਧਿਆਪਕ... ਅਗਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਬਾਲ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।