15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨ ਯੂਨੀਅਨ ਦੇ ਆਗੂ ਪ੍ਰਿਤਪਾਲ ਸਿੰਘ ਚੱਕਬਾਮੂ ਵਲੋਂ ਖੰਡ ਮਿੱਲਾਂ ਨੂੰ ਚਾਲੂ ਕਰਨ ਦੇ ਐਲਾਨ ਦੀ ਮੰਗ

ਦਸੂਹਾ, 14 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਆਲਮਪੁਰ ਦੇ ਸਰਕਲ ਪ੍ਰਧਾਨ ਤੇ ਭਾਰਤੀ ਕਿਸਾਨ ਯੂਨੀਅਨ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਚੱਕਬਾਮੂ ਨੇ ਪੰਜਾਬ ਦੀਆਂ ਖੰਡ ਮਿੱਲਾ ਨੂੰ ਚਾਲੂ ਕਰਨ ਦੀ ਤਾਰੀਖ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਨੂੰ ਚਲਾਉਣ ਦੇ ਐਲਾਨ ਹੋਣ ਉਪਰੰਤ ਹੀ ਕਿਸਾਨਾਂ ਵੱਲੋਂ ਮਜ਼ਦੂਰਾਂ ਦੇ ਪ੍ਰਬੰਧ ਵੀ ਕਰਨ ਦੇ ਨਾਲ ਨਾਲ ਗੰਨਾ ਮਿਲ ਤੱਕ ਪਹੁੰਚਾਉਣ ਲਈ ਹੋਰ ਪ੍ਰਬੰਧ ਵੀ ਕੀਤੇ ਜਾਦੇ ਹਨ ਜੋ ਕਿ ਐਲਾਨ ਹੋਣ ਉਪਰੰਤ ਤੁਰੰਤ ਨਹੀਂ ਕੀਤੇ ਜਾ ਸਕਦੇ।

ਪ੍ਰਿਤਪਾਲ ਸਿੰਘ ਚੱਕਬਾਮੂ ਗੱਲਬਾਤ ਕਰਦੇ ਹੋਏ। 15-11-2026
ਦਸੂਹਾ, 14 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਆਲਮਪੁਰ ਦੇ ਸਰਕਲ ਪ੍ਰਧਾਨ ਤੇ ਭਾਰਤੀ ਕਿਸਾਨ ਯੂਨੀਅਨ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਚੱਕਬਾਮੂ ਨੇ ਪੰਜਾਬ ਦੀਆਂ ਖੰਡ ਮਿੱਲਾ ਨੂੰ ਚਾਲੂ ਕਰਨ ਦੀ ਤਾਰੀਖ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਨੂੰ ਚਲਾਉਣ ਦੇ ਐਲਾਨ ਹੋਣ ਉਪਰੰਤ ਹੀ ਕਿਸਾਨਾਂ ਵੱਲੋਂ ਮਜ਼ਦੂਰਾਂ ਦੇ ਪ੍ਰਬੰਧ ਵੀ ਕਰਨ ਦੇ ਨਾਲ ਨਾਲ ਗੰਨਾ ਮਿਲ ਤੱਕ ਪਹੁੰਚਾਉਣ ਲਈ ਹੋਰ ਪ੍ਰਬੰਧ ਵੀ ਕੀਤੇ ਜਾਦੇ ਹਨ ਜੋ ਕਿ ਐਲਾਨ ਹੋਣ ਉਪਰੰਤ ਤੁਰੰਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਗੰਨੇ ਦਾ ਰੇਟ 600 ਰੁਪਏ ਹੈ ਅਤੇ ਇਸ ਨੂੰ ਵੀ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਦਰ ਵਿਚ ਵਾਧਾ ਹੋਣ ਦੇ ਕਾਰਨ ਗੰਨੇ ਦੇ ਰੇਟ ਵਿਚ ਵੀ ਵਾਧਾ ਹੋਣਾ ਲਾਜ਼ਮੀ ਹੈ। ਉਨ੍ਹਾਂ ਗੰਨੇ ਦੀ ਬਕਾਇਆ ਸਬਸਿਡੀ ਜਾਰੀ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਚੱਕ ਬਾਮੂ ਨੇ ਵੀ ਖੰਡ ਮਿੱਲਾਂ ਨੂੰ ਚਲਾਉਣ ਦਾ ਤੁਰੰਤ ਐਲਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਐੱਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੇ ਵਿਦਿਆਰਥੀਆਂ ਨੇ ਸਫ਼ਲਤਾਪੂਰਵਕ ਇੰਟਰਨਸ਼ਿਪ ਕੀਤੀ ਮੁਕੰਮਲ ਅਗਲੀ ਖ਼ਬਰ ਦਿਨ ਵੇਲੇ ਚੱਲ ਰਹੇ ਟਿੱਪਰਾਂ ਤੋਂ ਇਲਾਕਾ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।