15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਰੀ ਸਿੰਘ ਜਸਵਾਲ ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਦੀ ਮੀਟਿੰਗ ਖ਼ਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਕਲੱਬ ਦੇ ਸੀਨੀਅਰ ਉਪ ਪ੍ਰਧਾਨ ਹੈੱਡਮਾਸਟਰ ਹਰਭਜਨ ਸਿੰਘ ਅਜਨੋਹਾ ਦੀ ਅਗਵਾਈ ਹੇਠ ਹੋਈ। ਪਹਿਲਾ ਪਿਛਲੇ ਦਿਨੀਂ ਸਵਰਗਵਾਸ ਹੋਏ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਚੰਦ ਭਨੋਟ ਦੀ ਯਾਦ ‘ਚ 2 ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਦੀ ਮੀਟਿੰਗ ਖ਼ਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਕਲੱਬ ਦੇ ਸੀਨੀਅਰ ਉਪ ਪ੍ਰਧਾਨ ਹੈੱਡਮਾਸਟਰ ਹਰਭਜਨ ਸਿੰਘ ਅਜਨੋਹਾ ਦੀ ਅਗਵਾਈ ਹੇਠ ਹੋਈ। ਪਹਿਲਾ ਪਿਛਲੇ ਦਿਨੀਂ ਸਵਰਗਵਾਸ ਹੋਏ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਚੰਦ ਭਨੋਟ ਦੀ ਯਾਦ ‘ਚ 2 ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਮੀਟਿੰਗ ਦੀ ਕਾਰਵਾਈ ਕੀਤੀ ਗਈ। ਇਸ ਮੌਕੇ ਕਲੱਬ ਦੇ ਨਵੇਂ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ‘ਚ ਉੱਘੇ ਖੇਡ ਪ੍ਰਮੋਟਰ ਹਰੀ ਸਿੰਘ ਜਸਵਾਲ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸਮੂਹ ਕਲੱਬ ਮੈਂਬਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕ੍ਰਿਸ਼ਨ ਚੰਦ ਭਨੋਟ ਦੀਆਂ ਫੁੱਟਬਾਲ ਖੇਡ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਦਿੱਤੀਆਂ ਗਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ ਉਨ੍ਹਾਂ ਨੂੰ ਸਦਾ ਹੀ ਯਾਦ ਰੱਖਿਆ ਜਾਵੇਗਾ। ਕਲੱਬ ਦੇ ਵਾਈਸ ਪ੍ਰਧਾਨ ਰਿਟਾ. ਪ੍ਰਿੰ. ਜਗਮੋਹਣ ਸਿੰਘ ਡਾਂਡੀਆਂ, ਸੁਖਵਿੰਦਰ ਸਿੰਘ ਸਕੱਤਰ, ਹਰਦੀਪ ਸਿੰਘ ਖ਼ਾਲਸਾ ਖ਼ਜ਼ਾਨਚੀ, ਪ੍ਰਿੰ: ਸੁਖਇੰਦਰ ਸਿੰਘ ਮਿਨਹਾਸ, ਸੋਢੀ ਰਾਮ ਡੁਮੇਲੀ, ਅਮਰੀਕ ਸਿੰਘ ਮੇਹਟੀਆਣਾ, ਰਾਮ ਨਰਾਇਣ ਸਿੰਘ, ਸੋਹਣ ਲਾਲ ਡੀ.ਪੀ.ਈ., ਹਰਦੀਪ ਸਿੰਘ ਅਜਨੋਹਾ, ਕੋਚ ਗੁਰਦੀਪ ਸਿੰਘ ਥਾਪਾ ਅਸ਼ੋਕ ਕੁਮਾਰ, ਸਤਵਿੰਦਰ ਸਿੰਘ ਅਜਨੋਹਾ, ਸਰਵਣ ਸਿੰਘ ਭਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਚੈਰੀਟੇਬਲ ਹਸਪਤਾਲ ਵਿਖੇ ਮਹੰਤ ਰਾਮ ਪ੍ਰਕਾਸ਼ ਜੀ ਦੀ 16ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।