ਕਰਨਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਪਹਿਲਾ ਸਥਾਨ ਹਾਸਿਲ ਕੀਤਾ
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ-ਖੁਣ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕਰਨਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕਾ ਸਮ੍ਰਿਤੂ ਰਾਣਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ ਲਗਾਈ ਗਈ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ‘ਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲ ਪੇਸ਼ ਕੀਤੇ।
ਅਜੀਤ ਡੈਸਕ
15-11-2026