ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੇ ਪ੍ਰਧਾਨ ਭਨੋਟ ਦੀ ਮੌਤ ’ਤੇ ਸ਼ੋਕ ਸਭਾ
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੀ ਮੀਟਿੰਗ ਮੀਤ ਪ੍ਰਧਾਨ ਮਾਸਟਰ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਚੰਦ ਭਨੋਟ ਦੀ ਹੋਏ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਦੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਅਜੀਤ ਡੈਸਕ
15-11-2026