14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕੰਧਾਲਾ ਜੱਟਾਂ ਵਿਖੇ ਪ੍ਰਕਾਸ਼ ਪੁਰਬ ਮੌਕੇ 24 ਨੂੰ ਕਰਵਾਏ ਜਾਣ ਵਾਲੇ ਸਮਾਗਮ ਸੰਬੰਧੀ ਪੋਸਟਰ ਜਾਰੀ

ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਸਾਲਾਂ ਪ੍ਰਕਾਸ਼ ਪੁਰਬ ਪਿੰਡ ਕੰਧਾਲਾ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜ੍ਹਦੀਪੱਤੀ ਵਲੋਂ ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਐਨ. ਆਰ.

ਅਜੀਤ ਡੈਸਕ 15-11-2026
ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਸਾਲਾਂ ਪ੍ਰਕਾਸ਼ ਪੁਰਬ ਪਿੰਡ ਕੰਧਾਲਾ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜ੍ਹਦੀਪੱਤੀ ਵਲੋਂ ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਪ੍ਰਬੰਧਕ ਸੇਵਾਦਾਰਾਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ, ਬਾਬਾ ਰਣਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ, ਬਾਬਾ ਦਾਨ ਸਿੰਘ ਗ੍ਰੰਥੀ ਸਿੰਘ, ਪ੍ਰਬੰਧਕ ਕਮੇਟੀ ਪ੍ਰਧਾਨ ਇਕਬਾਲ ਸਿੰਘ ਬਾਲੀ, ਉਪ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ, ਸੈਕਟਰੀ ਮਨਜੀਤ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ ਤੇ ਪ੍ਰਬੰਧਕ ਸੇਵਾਦਾਰਾਂ ਵਲੋਂ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਸੰਬੰਧੀ 18 ਨਵੰਬਰ ਦਿਨ ਬੁੱਧਵਾਰ ਤੋਂ ਅੰਮ੍ਰਿਤ ਵੇਲੇ ਪਹਿਲੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗੀ , 22 ਨਵੰਬਰ ਤੱਕ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ । 22 ਨਵੰਬਰ ਨੂੰ ਸਵੇਰੇ 10 ਵਜੇ ਦੋ ਅਖੰਡ ਪਾਠ ਆਰੰਭ ਕੀਤੇ ਜਾਣਗੇ । 24 ਨਵੰਬਰ ਨੂੰ ਅਖੰਡ ਪਾਠ ਭੋਗ ਪਾਉਣ ਉਪਰੰਤ ਕਾਕਾ ਮਨਰਾਜ ਸਿੰਘ ਧਾਲੀਵਾਲ ਤੇ ਕਾਕਾ ਸਹਿਜਪਾਲ ਸਿੰਘ ਧਾਲੀਵਾਲ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰੇਗਾ। ਇਸ ਉਪਰੰਤ ਸਵੇਰੇ 11 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਨਗਰ ਕੀਰਤਨ ਵਿਚ ਸੰਤ ਬਾਬਾ ਮੱਖਣ ਸਿੰਘ ਦਰੀਏ ਵਾਲੇ ਕਥਾ ਨਾਲ , ਜਥੇਦਾਰ ਜਸਵਿੰਦਰ ਸਿੰਘ ਭਾਗੋਵਾਲ ਦਾ ਇੰਟਰਨੈਸ਼ਨਲ ਢਾਡੀ ਜਥਾ ਹਜੂਰੀ ਢਾਡੀ ਸ੍ਰੀ ਅਕਾਲ ਤਖਤ ਸਾਹਿਬ ਢਾਡੀ ਵਾਰਾਂ ਅਤੇ ਭਾਈ ਇੰਦਰਜੀਤ ਸਿੰਘ ਅਤੇ ਸਾਥੀ ਦਾ ਕਵੀਸ਼ਰੀ ਜਥਾ ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਪੋਸਟਰ ਜਾਰੀ ਕਰਨ ਮੌਕੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਬਾਬਾ ਬਿਸ਼ਨ ਸਿੰਘ, ਪ੍ਰਧਾਨ ਕੈਪਟਨ ਹਰੀ ਓਮ ਸਿੰਘ, ਪ੍ਰਧਾਨ ਰੇਸ਼ਮ ਸਿੰਘ ਹੋਲਾ ਮਹੱਲਾ ਲੰਗਰ ਕਮੇਟੀ ਅੱਡਾ ਸਰਾਂ, ਗੁਰਵਿੰਦਰ ਸਿੰਘ ਗਿੱਤਾ ਸਾਬਕਾ ਪ੍ਰਧਾਨ, ਮਨਜੀਤ ਸਿੰਘ ਖ਼ਜ਼ਾਨਚੀ, ਸਰਵਣ ਸਿੰਘ ਪੰਚ, ਕੁਲਵਿੰਦਰ ਸਿੰਘ, ਹਰਵਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਹੈਪੀ ਧਾਲੀਵਾਲ, ਅਵਤਾਰ ਸਿੰਘ ਅਮਰੀਕਾ, ਅਮਰੀਕ ਸਿੰਘ ਸਾਬਕਾ ਸੰਮਤੀ ਮੈਂਬਰ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਸੋਨੀ ਸਾਬਕਾ ਪੰਚ, ਡਾ. ਚਰਨਜੀਤ ਸਿੰਘ ਪੜਬੱਗਾ, ਸਤਵਿੰਦਰ ਸਿੰਘ, ਮਹਿੰਦਰ ਸਿੰਘ ਬਿੱਲਾ, ਜਸਪਾਲ ਸਿੰਘ ਭੱਟੀ, ਪੰਡਿਤ ਨਰੇਸ਼ ਕੁਮਾਰ, ਬਲਜੀਤ ਸਿੰਘ ਬੱਲੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖ਼ੇ ‘ਚਿਲਡਰਨ ਡੇ’ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਖੇਡ ਮੈਦਾਨ ਖੋਖਰ ਦਾ ਵਿਧਾਇਕ ਰਾਜਾ ਗਿੱਲ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।