14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖ਼ੇ ‘ਚਿਲਡਰਨ ਡੇ’ ਮਨਾਇਆ

ਟਾਂਡਾ ਉੜਮੁੜ, 14 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਬਲਾਕ ਟਾਂਡਾ 1 ਵਿਖ਼ੇ ਬੈਗਲੈੱਸ ਡੇ ਤਹਿਤ ਚਿਲਡਰਨ -ਡੇ ਮਨਾਇਆ ਗਿਆ। ਬੱਚਿਆਂ ਵਲੋਂ ਇਸ ਮੌਕੇ ’ਤੇ ਕਵਿਤਾ, ਸਕਿਟ, ਮੋਨੋ ਐਕਟਿੰਗ ਤੇ ਗਿੱਧੇ ਭੰਗੜੇ ਦੀ ਪੇਸ਼ਕਾਰੀ ਕਰਕੇ ਸਭ ਨੂੰ ਮੰਤਰ ਮੁਗ਼ਧ ਕਰ ਦਿੱਤਾ।

ਅਜੀਤ ਡੈਸਕ 15-11-2026
ਟਾਂਡਾ ਉੜਮੁੜ, 14 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਬਲਾਕ ਟਾਂਡਾ 1 ਵਿਖ਼ੇ ਬੈਗਲੈੱਸ ਡੇ ਤਹਿਤ ਚਿਲਡਰਨ -ਡੇ ਮਨਾਇਆ ਗਿਆ। ਬੱਚਿਆਂ ਵਲੋਂ ਇਸ ਮੌਕੇ ’ਤੇ ਕਵਿਤਾ, ਸਕਿਟ, ਮੋਨੋ ਐਕਟਿੰਗ ਤੇ ਗਿੱਧੇ ਭੰਗੜੇ ਦੀ ਪੇਸ਼ਕਾਰੀ ਕਰਕੇ ਸਭ ਨੂੰ ਮੰਤਰ ਮੁਗ਼ਧ ਕਰ ਦਿੱਤਾ। ਇਸ ਮੌਕੇ ਸਕੂਲ਼ ਮੁਖੀ ਹਰਮਿੰਦਰ ਸਿੰਘ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਹਰ ਬੱਚੇ ਵਿਚ ਕੋਈ ਨਾ ਕੋਈ ਪ੍ਰੀਤਿਭਾ ਛੁਪੀ ਹੁੰਦੀ ਹੈ, ਅਜਿਹੇ ਮੌਕੇ ਉਨ੍ਹਾਂ ਨੂੰ ਵਧੀਆ ਪਲੇਟਫਾਰਮ ਪ੍ਰਦਾਨ ਕਰਦੇ ਹਨ। ਬੱਚਿਆਂ ਦੀ ਸਿਹਤ ਨੂੰ ਪ੍ਰਮੁੱਖਤਾ ਦਿੰਦੇ ਹੋਏ ਉਨ੍ਹਾਂ ਦੇ ਦੰਦਾਂ ਦੀ ਸਹੀ ਦੇਖਭਾਲ ਅਤੇ ਇਲਾਜ ਲਈ ਟਾਂਡਾ ਦੇ ਮਸ਼ਹੂਰ ਡਾ. ਅਮੋਲਕ ਸਿੰਘ ਮਰਵਾਹਾ ਨੂੰ ਵਿਸ਼ੇਸ਼ ਸੱਦਾ ਦੇ ਕੇ ਬੁਲਾਇਆ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਸਹੀ ਬਰੁਸ਼ ਕਰਨ ਦਾ ਸਮਾਂ ਤੇ ਢੰਗ ਦੱਸਿਆ। ਇਸ ਦੇ ਨਾਲ ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਤੇ ਸਮੇਂ ਦੇ ਹਾਣੀ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਲਈ ਪੂਰੀਆਂ ਛੋਲੇ ਅਤੇ ਹਲਵੇ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਬੱਚਿਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਤੀਸ਼ ਕੁਮਾਰ, ਜਸਵੀਰ ਸਿੰਘ, ਐਸ. ਐਮ. ਸੀ. ਮੈਂਬਰ ਤੇ ਮਿਡ-ਡੇ-ਮੀਲ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪਿੰਡ ਸੰਸਾਰਪੁਰ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਕੰਧਾਲਾ ਜੱਟਾਂ ਵਿਖੇ ਪ੍ਰਕਾਸ਼ ਪੁਰਬ ਮੌਕੇ 24 ਨੂੰ ਕਰਵਾਏ ਜਾਣ ਵਾਲੇ ਸਮਾਗਮ ਸੰਬੰਧੀ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।