ਕਾਂਗਰਸ ਦੀ ਇਨਸਾਫ਼ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ’ਚ ਆਖ਼ਰੀ ਕਿੱਲ ਹੋਵੇਗੀ : ਐਡ. ਜੋਸ਼ੀ
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਸਰਕਾਰ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਚੁੱਕੇ ਹਨ। ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਸੂਬੇ ਦੀ ਹਰ ਗਲੀ ਅਤੇ ਹਰ ਕੋਨੇ ਵਿਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।
ਅਜੀਤ ਡੈਸਕ
15-11-2026