ਜਨਮਜੀਤ ਸਿੰਘ ਘੁੰਮਣ ਦੂਜੀ ਵਾਰ ਬਣੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ
ਦਸੂਹਾ, 15 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਮਜੀਤ ਸਿੰਘ ਘੁੰਮਣ ਨੂੰ ਦੂਜੀ ਵਾਰ ਯੂਥ ਅਕਾਲੀ ਦਲ ਹਲਕਾ ਦਸੂਹਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ।
ਅਜੀਤ ਡੈਸਕ
16-11-2026