16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨੰਗਲ ਬਿਹਾਲਾਂ, 15 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦਾ ਸਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ਰੰ. ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।

ਅਜੀਤ ਡੈਸਕ 16-11-2026
ਨੰਗਲ ਬਿਹਾਲਾਂ, 15 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦਾ ਸਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ਰੰ. ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵਕ ਅਤੇ ਐਨ. ਆਰ. ਆਈ. ਗੁਰਜੀਤ ਪਠਾਨੀਆਂ ਅਤੇ ਮੁੱਖ ਬੁਲਾਰੇ ਵਜੋਂ ਕੁੰਵਰ ਸੰਗਰਾਮ ਸਿੰਘ ਪ੍ਰਦੇਸ਼ ਕਾਰਜਕਾਰਨੀ ਕਮੇਟੀ ਮੈਂਬਰ ਭਾਜਪਾ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਸ੍ਰੀ ਸ੍ਰੀ ਸ੍ਰੀ 1008 ਮਹੰਤ ਰਾਮਾ ਗਿਰੀ ਤੇ ਹਾਜ਼ਰ ਪਤਵੰਤੇ ਸੱਜਣਾ ਵਲੋਂ ਬਾਬਾ ਨੰਦ ਲਾਲ ਅਤੇ ਮਾਤਾ ਸਰਸਵਤੀ ਜੀ ਦੀ ਆਰਤੀ ਤੋਂ ਬਾਅਦ ਹੋਈ। ਇਸ ਮੌਕੇ ਵਿਸ਼ਨੂੰ ਦੱਤ ਸ਼ਰਮਾ, ਵਰਿੰਦਰ ਲਗਵਾਲ, ਪ੍ਰਦੀਪ ਪਲਾਹਾ, ਅਸ਼ੋਕ ਲਗਵਾਲ, ਗੁਰਧਿਆਨ ਸਿੰਘ ਮੁਲਤਾਨੀ, ਡਾਕਟਰ ਹਰਸਿਮਰਤ ਸਿੰਘ ਸਾਹੀ, ਵਿਕਾਸ ਮਨਕੋਟੀਆ, ਅਨਿਲ ਵਸ਼ਿਸਟ, ਗੁਰਦੀਪ ਪਠਾਨੀਆ, ਸੁਸ਼ੀਲ ਕੁਮਾਰ, ਅਜੇ ਕੁਮਾਰ, ਭਗਤ ਵਿਜੇ ਕਪੁਰ, ਸੁਦੇਸ਼ ਜੈਨ, ਵੰਦਨਾ ਸ਼ਰਮਾ, ਸਰਪੰਚ ਗੁਰਮੀਤ ਰਾਜ, ਨਵਰਾਜ ਕਾਟਲ, ਹਰਜੋਤ ਸਿੰਘ ਤੇ ਨਰੇਸ਼ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ। ਪ੍ਰਿੰਸੀਪਲ ਰੀਟਾ ਕੁਮਾਰੀ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਉਪਲਬਧੀਆਂ ਤੇ ਵਿਸਤਰਿਤ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਧਾਰਮਿਕ, ਜਾਣਕਾਰੀ ਵਰਧਕ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਹਰ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੁੱਖ ਸੰਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ‘ਮਨ ਚੰਗਾ ਤੇ ਕਠੋਤੀ ਵਿਚ ਗੰਗਾ’ ਚੰਗੇ ਵਿਚਾਰ, ਸਮਾਨਤਾ, ਪ੍ਰੇਮ, ਸਦਭਾਵਨਾ ਅਤੇ ਮਾਨਵਤਾ ਦੇ ਰਾਹ ਤੇ ਚਲਣ ਦੀ ਪ੍ਰੇਰਨਾ ਦੇਣਾ ਰਿਹਾ। ਅੰਤ ਵਿਚ ਸਕੂਲ ਕਮੇਟੀ ਵਲੋਂ ਸਾਰੇ ਪਤਵੰਤੇ ਸੱਜਣਾਂ ਦਾ ਆਭਾਰ ਪ੍ਰਗਟ ਕਰਦਿਆਂ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਰੇਸ਼ਮ ਸਿੰਘ ਖ਼ਾਲਸਾ ਨਹੀਂ ਰਹੇ, ਸਸਕਾਰ 17 ਨੂੰ ਅਗਲੀ ਖ਼ਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।